25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਬਰਗਾੜੀ ਵਿਖੇ ਸੰਤ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੀ 41ਵੀਂ ਸਾਲਾਨਾ ਬਰਸੀ ਮਨਾਈ <br/>

ਅਲਾਇੰਸ ਕਲੱਬ ਬਰਗਾੜੀ ਵਲੋਂ ਬਾਬਾ ਪ੍ਰੀਤਮ ਦਾਸ ਜੀ ਦੀ ਸਾਲਾਨਾ ਬਰਸੀ ਮੌਕੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਸਮੇਂ ਹਾਜ਼ਰ ਡਾ. ਬਲਵਿੰਦਰ ਸਿੰਘ, ਜਗਸੀਰ ਸਿੰਘ ਢਿੱਲੋਂ, ਡਾ. ਜਗਦੇਵ ਚਹਿਲ ਆਦਿ | ਤਸਵੀਰ: ਸੁਖਰਾਜ ਸਿੰਘ ਗੋਂਦਾਰਾ <br/> 04-05-2026
ਬਰਗਾੜੀ, 3 ਮਈ (ਸੁਖਰਾਜ ਸਿੰਘ ਗੋਂਦਾਰਾ)-ਸੰਤ ਬਾਬਾ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੀ 41ਵੀਂ ਸਾਲਾਨਾ ਬਰਸੀ ਡੇਰਾ ਬਾਬਾ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੇ ਅਸਥਾਨ 'ਤੇ ਡੇਰੇ ਦੇ ਸੰਚਾਲਕ ਸੰਤ ਤਰਲੋਕ ਦਾਸ ਦੀ ਅਗਵਾਈ 'ਚ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਚਰਨਾਂ 'ਚ ਨਗਰ ਦੀ ਸੁੱਖਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ਤੋਂ ਉਪਰੰਤ ਸੰਤ ਮਹਾਂ-ਪੁਰਸਾਂ ਨੇ ਗੁਰਬਾਣੀ ਦੀਆ ਕਥਾ ਵਿਚਾਰਾਂ ਰਾਹੀਂ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵੀ ਸੂਰਬੀਰ ਜੋਧਿਆਂ ਦੀ ਵਾਰਾਂ ਸੁਣਾ ਕਿ ਸੰਗਤ ਨੂੰ ਪੁਰਾਤਨ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਨੇ ਸੰਤ ਬਾਬਾ ਪ੍ਰੀਤਮ ਦਾਸ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ ਲਾਏ ਗਏ ਤੇ ਖੇਡ ਕਲੱਬਾਂ ਵਲੋਂ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਡੇਰੇ 'ਚ ਨਤਮਸਤਕ ਹੋਣ ਆਈ ਸੰਗਤ ਲਈ ਥਾਂ-ਥਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਗੁਰੂ ਕਾ ਲੰਗਰ ਅਤੇ ਜਲੇਬੀਆਂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵਿਵੇਕ ਆਸ਼ਰਮ ਜਲਾਲ ਵਾਲਿਆਂ ਦੇ ਸੰਚਾਲਕ ਸੰਤ ਮੋਹਣ ਦਾਸ, ਡਾ. ਬਲਵਿੰਦਰ ਸਿੰਘ ਸਿਵੀਆਂ, ਕਲੱਬ ਪ੍ਰਧਾਨ ਜਗਦੇਵ ਸਿੰਘ ਚਹਿਲ, ਜਗਸੀਰ ਸਿੰਘ ਸੀਰ ਢਿੱਲੋਂ ਕੈਨੇਡਾ, ਡਾ. ਹਰਮੀਤ ਸਿੰਘ, ਪਰਗਟ ਸਿੰਘ, ਡਾ. ਗੁਰਦੀਪ ਸਿੰਘ ਬਰਾੜ, ਕੇਵਲ ਸਿੰਘ ਬਰਾੜ, ਸੁਖਪਾਲ ਸਿੰਘ ਢਿੱਲੋਂ, ਚੇਅਰਮੈਨ ਸੁਖਜੰਤ ਸਿੰਘ ਸਦਿਉੜਾ, ਵੀਰ ਚੰਦ ਸ਼ਰਮਾ ਪੰਚ, ਭੁਪਿੰਦਰ ਸ਼ਰਮਾ, ਕੁਲਦੀਪ ਸਿੰਘ ਗੋਂਦਾਰਾ, ਰਣਜੀਤ ਸਿੰਘ ਗੋਂਦਾਰਾ ਕੈਨੇਡਾ, ਨਵਦੀਪ ਸਿੰਘ ਗੋਂਦਾਰਾ, ਜਗਸੀਰ ਸਿੰਘ ਜੱਗਾ ਗੋਂਦਾਰਾ, ਗੁਰਦਿੱਤ ਸਿੰਘ ਢਿੱਲੋਂ, ਜਗਵਿੰਦਰ ਸਿੰਘ ਢਿੱਲੋਂ, ਨੰਬਰਦਾਰ ਸੁਖਪਾਲ ਸਿੰਘ ਢਿੱਲੋਂ, ਕਾਕੂ ਢਿੱਲੋ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |

ਪਿਛਲੀ ਖ਼ਬਰ ਨੌਜਵਾਨ ਨੂੰ ਪਿਸਟਲ ਦਿਖਾ ਕੇ ਕੀਤਾ ਅਗਵਾ, ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੈਤੋ ਆਗਮਨ ਦਿਵਸ ਮੌਕੇ ਧਾਰਮਿਕ ਸਮਾਗਮ ਤੇ ਜੋੜ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।