19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ

ਅਜੀਤ ਡੈਸਕ 05-05-2026
ਗਿੱਦੜਬਾਹਾ, 4 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਦਾ ਸੇਵਨ ਕਰਨ ਅਤੇ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਜਿੰਦਰ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਪਿੰਡ ਪਿਓਰੀ ਦੇ ਸੂਆ ਪੁਲ ਪਾਸ ਪੁੱਜੇ ਤਾਂ ਉੱਥੇ ਇਕ ਵਿਅਕਤੀ ਝੂਲਦਾ ਦਿਖਾਈ ਦਿੱਤਾ | ਉਕਤ ਵਿਅਕਤੀ ਵਲੋਂ ਨਸ਼ਾ ਕੀਤਾ ਹੋਣ ਕਰਕੇ ਜਦੋਂ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ ਉਹ ਪਾਜ਼ੀਟਿਵ ਆਇਆ, ਜਿਸ 'ਤੇ ਪੁਲਿਸ ਨੇ ਲਖਵੀਰ ਸਿੰਘ ਉਰਫ਼ ਲੱਖਾ ਪੁੱਤਰ ਮੱਖਣ ਸਿੰਘ ਵਾਸੀ ਪਿਓਰੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵਾਹਿਗੁਰੂ ਸਿੰਘ ਕਾਬਲਵਾਲਾ ਦੇ ਬਾਵਰੀਆ ਸਮਾਜ ਪੰਜਾਬ ਦਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪਿੰਡ ਘੁਗਿਆਣਾ ਤੋਂ ਕਿਸਾਨਾਂ ਦੀਆਂ ਹੋਈਆਂ ਮੋਟਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।