19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਵਿਦਿਆਰਥਣ ਰਾਜਵੀਰ ਕੌਰ ਨੇ ਐੱਨ.ਐੱਮ.ਐੱਮ.ਐੱਸ. ਵਜ਼ੀਫ਼ਾ ਪ੍ਰੀਖਿਆ ਪਾਸ ਕੀਤੀ

ਅਜੀਤ ਡੈਸਕ 05-05-2026
ਸ੍ਰੀ ਮੁਕਤਸਰ ਸਾਹਿਬ, 4 ਮਈ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਦੀ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਬਲਜੀਤ ਸਿੰਘ ਨੇ ਐੱਨ.ਐੱਮ.ਐੱਮ.ਐੱਸ. ਵਜ਼ੀਫ਼ਾ ਸਕੀਮ ਦਾ ਪੇਪਰ ਸਫ਼ਲਤਾਪੂਰਵਕ ਪਾਸ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਉਪਲਬਧੀ ਅਧੀਨ ਵਿਦਿਆਰਥਣ ਨੂੰ 12 ਹਜ਼ਾਰ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਚਾਰ ਸਾਲਾਂ ਵਿਚ ਕੁੱਲ 48 ਹਜ਼ਾਰ ਰੁਪਏ ਵਜ਼ੀਫ਼ੇ ਦੇ ਰੂਪ ਵਿਚ ਮਿਲਣਗੇ | ਇਸ ਮੌਕੇ ਪਿ੍ੰਸੀਪਲ ਦੀਪਕ ਬਾਂਸਲ (ਪੀ.ਈ.ਐੱਸ.-1) ਨੇ ਵਿਦਿਆਰਥਣ ਦੀ ਮਿਹਨਤ ਤੇ ਲਗਨ ਦੀ ਸਰਾਹਨਾ ਕੀਤੀ | ਉਨ੍ਹਾਂ ਜਮਾਤ ਇੰਚਾਰਜ ਅਰਚਨਾ ਕੁਮਾਰੀ, ਸਮੂਹ ਸਟਾਫ਼, ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਦੀਆਂ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਹ ਕਾਮਯਾਬੀ ਸਕੂਲ ਦੇ ਸਿੱਖਿਆਤਮਕ ਮਾਹੌਲ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਦਰਸਾਉਂਦੀ ਹੈ |
ਪਿਛਲੀ ਖ਼ਬਰ ਡਰਾਈਵਰਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਪ੍ਰੋ. ਪਦਮ 'ਲਾਈਫ਼ ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।