19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਰੈਗੂਲੇਟਰੀ ਵਿੰਗ ਟੀਮ ਨੇ ਚੱਲ ਰਹੀ ਅਣ-ਅਧਿਕਾਰਤ ਉਸਾਰੀ ਨੂੰ ਕੀਤਾ ਸੀਲ

ਅਜੀਤ ਡੈਸਕ 05-05-2026
ਮਲੋਟ, 4 ਮਈ (ਪਾਟਿਲ, ਅਜਮੇਰ ਸਿੰਘ ਬਰਾੜ)-ਜ਼ਿਲ੍ਹੇ ਵਿਚ ਮਿਉਂਸੀਪਲ ਹਦੂਦ ਤੋਂ ਬਾਹਰ ਹੋ ਰਹੀਆਂ ਨਾਜਾਇਜ਼ ਉਸਾਰੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਟਾਊਨ ਪਲੈਨਰ ਚਰਨ ਸਿੰਘ ਦੀ ਅਗਵਾਈ ਹੇਠ ਮਲੋਟ-ਅਬੋਹਰ ਨੈਸ਼ਨਲ ਹਾਈਵੇਅ 'ਤੇ ਪਿੰਡ ਕੱਟਿਆਂਵਾਲੀ ਤਹਿਸੀਲ ਮਲੋਟ ਵਿਚ ਐੱਚ.ਪੀ.ਐੱਲ. ਪੈਟਰੋਲ ਪੰਪ ਦੇ ਨੇੜੇ ਚੱਲ ਰਹੀ ਅਣ-ਅਧਿਕਾਰਤ ਉਸਾਰੀ ਨੂੰ ਰੈਗੂਲੇਟਰੀ ਵਿੰਗ ਟੀਮ ਏ.ਟੀ.ਪੀ. ਸਾਹਿਲ ਕੁਮਾਰ ਅਤੇ ਜੇ.ਈ. ਬੂਟਾ ਸਿੰਘ ਵਲੋਂ ਪੁਲਿਸ ਫੋਰਸ ਸਦਰ ਥਾਣਾ ਕਬਰਵਾਲਾ ਦੀ ਮਦਦ ਨਾਲ ਸੀਲ ਕੀਤਾ ਗਿਆ | ਇਸ ਮੌਕੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਭਵਿੱਖ ਵਿਚ ਇਹ ਕਾਰਵਾਈ ਜਾਰੀ ਰਹੇਗੀ, ਇਸ ਲਈ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਜਾਂ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਮੁੱਖ ਮਾਰਗਾਂ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ 'ਤੇ ਕੋਈ ਵੀ ਕਮਰਸ਼ੀਅਲ ਉਸਾਰੀ ਬਿਨਾਂ ਵਿਭਾਗੀ ਪ੍ਰਵਾਨਗੀ ਤੋਂ ਨਾ ਕੀਤੀ ਜਾਵੇ |
ਪਿਛਲੀ ਖ਼ਬਰ ਵਿਧਾਇਕ ਡਿੰਪੀ ਢਿੱਲੋਂ ਵਲੋਂ ਪਿੰਡ ਲੁਹਾਰਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਡਰਾਈਵਰਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।