19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 05-05-2026
ਕਿਸ਼ਨਪੁਰਾ ਕਲਾਂ, 4 ਮਈ (ਅਮੋਲਕ ਸਿੰਘ ਕਲਸੀ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆਂ ਦੇ ਖੇਤਰ ਵਿਚ ਮੋਹਰੀ ਸੰਸਥਾ ਬਣ ਚੁੱਕੀ ਹੈ, ਦੇ ਵਿਦਿਆਰਥੀਆਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਇਸ ਵਾਰ ਵੀ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ ਹੈ | ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਤੇ ਕਿਹਾ ਕਿ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਹੀ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ, ਜੋ ਸਾਡੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੰਦਿਆਂ ਭਵਿੱਖ ਵਿਚ ਇਸ ਤਰ੍ਹਾਂ ਹੀ ਮਿਹਨਤ ਕਰਕੇ ਚੰਗੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਵੀ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀਆ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਅਧਿਆਪਕਾਂ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਦਾ ਨਤੀਜਾ ਹੈ | ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪੈ੍ਰਜ਼ੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਗਗਨਦੀਪ ਬਾਵਾ ਤੇ ਪਿੰ੍ਰਸੀਪਲ ਮੈਡਮ ਮੋਨਾ ਠਾਕੁਰ ਤੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਡੇਰਾ ਸੇਖਾ ਝਿੜੀ ਸੇਖਾ ਖ਼ੁਰਦ ਤੋਂ ਮਹੰਤ ਸੁਖਦੇਵ ਮੁਨੀ ਵਲੋਂ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਰਵਾਨਾ ਅਗਲੀ ਖ਼ਬਰ ਜੇ.ਐਮ.ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਨੇ ਰੀਫ਼ਿਊਜ਼ਲ ਹੋਣ ਉਪਰੰਤ ਲਗਵਾਇਆ ਕੈਨੇਡਾ ਸੁਪਰ ਵੀਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।