19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਅਜੀਤ ਡੈਸਕ 11-05-2026
ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਰਾਮਗੜ੍ਹੀਆ ਸਿੱਖ ਫਾਊਾਡੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303 ਸਾਲਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਵਾਰ ਸਾਰੀਆਂ ਪਛੜੀਆਂ ਸ਼੍ਰੇਣੀਆਂ ਦੇ ਮੈਂਬਰਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ | ਰਜਿੰਦਰ ਸਿੰਘ ਸੋਹਣੇਵਾਲਾ ਵਲੋਂ ਮਹਾਰਾਜਾ ਜੱਸਾ ਸਿੰਘ ਦੇ ਜੀਵਨ 'ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ | ਪ੍ਰਧਾਨ ਅਮਰੀਕ ਸਿੰਘ ਨੇ ਮੁੱਢਲੇ ਭਾਸ਼ਣ ਵਿਚ ਆਏ ਹੋਏ ਸਾਰੇ ਵੀਰਾਂ ਤੇ ਭੈਣਾਂ ਨੂੰ ਜੀ ਆਇਆ ਕਿਹਾ | ਵਿਸ਼ੇਸ਼ ਤੌਰ 'ਤੇ ਪਹੁੰਚੇ ਸਵਰਨ ਸਿੰਘ ਬਰਗਾੜੀ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਤੇ ਮੁਕੰਦ ਸਿੰਘ ਸੂਬਾ ਪ੍ਰਧਾਨ ਨੇ ਪਛੜੇ ਵਰਗਾਂ ਨੂੰ ਇਕੱਠੇ ਹੋ ਕੇ 27 ਪ੍ਰਤੀਸ਼ਤ ਰਿਜਰਵੇਸ਼ਨ ਤੇ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕਰਨ ਲਈ ਪ੍ਰੇਰਿਤ ਕੀਤਾ | ਕਿਰਤ ਵਿਭਾਗ ਵਲੋਂ ਜਗਮੀਤ ਸਿੰਘ ਨੇ ਲਾਭਪਾਤਰੀਆਂ ਨਾਲ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਲਾਭਪਾਤਰੀ ਕਾਪੀਆਂ ਬਣਾਉਣ ਵਾਸਤੇ ਉਤਸਾਹਿਤ ਕੀਤਾ | ਪਛੜੀਆਂ ਸ਼੍ਰੇਣੀਆਂ ਵਿਭਾਗ ਦੇ ਮੈਨੇਜਰ ਲਖਬੀਰ ਸਿੰਘ ਢਿੱਲੋਂ ਨੇ ਬੈਕਫਿੰਕੋ ਤੋਂ ਮਿਲਣ ਵਾਲੇ ਕਰਜ਼ਿਆਂ ਅਤੇ ਹੋਰ ਲਾਭਾਂ ਬਾਰੇ ਭਰਪੂਰ ਜਾਣਕਾਰੀ ਸਾਂਝੀ ਕੀਤੀ | ਵਾਈਸ ਪ੍ਰਧਾਨ ਅਜੀਤ ਸਿੰਘ ਨੇ ਪਹੁੰਚੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਜੀ ਆਇਆ ਆਖਿਆ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਵਿਸ਼ਵਕਰਮਾ ਭਵਨ ਨਵੀਂ ਦਾਣਾ ਮੰਡੀ ਨੂੰ ਪੰਜ ਲੱਖ ਦੀ ਗਰਾਂਟ ਦੇ ਕੇ ਮੌਕੇ 'ਤੇ ਹੀ ਕੰਮ ਸ਼ੁਰੂ ਕਰਵਾਉਣ ਦਾ ਆਦੇਸ਼ ਦਿੱਤਾ, ਜਿਸ ਨਾਲ ਇਸ ਭਵਨ ਦਾ ਨਵੀਨੀਕਰਨ ਕੀਤਾ ਜਾਵੇਗਾ | ਅੰਤ ਵਿਚ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਬੀ.ਸੀ. ਵਰਗ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਕਰੀਮੀ ਲੇਅਰ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ | ਸੰਸਥਾ ਦੇ ਕਨਵੀਨਰ ਸ਼ਮਿੰਦਰ ਸਿੰਘ ਚਾਨਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਸਤਵਿੰਦਰ ਸਿੰਘ ਐਮਪੀ ਅਤੇ ਹੋਰ ਸਾਰੇ ਪ੍ਰਬੰਧਕ ਨੇ ਆਪਣੀ ਡਿਊਟੀ ਨਿਭਾਈ | ਇਸ ਮੌਕੇ ਸ਼ਹਿਰ ਦੀ ਸੰਗਤ ਤੋਂ ਇਲਾਵਾ ਅਕਾਲਗੜ੍ਹ, ਬੱਲਮਗੜ੍ਹ, ਰਾਮਗੜ੍ਹ ਚੂੰਘਾਂ, ਭਾਗਸਰ ਰਹੂੜਿਆਂਵਾਲੀ, ਬੂੜਾ ਗੁੱਜਰ, ਲੱਧੂਵਾਲਾ, ਦੋਦਾ, ਕਾਉਣੀ, ਸੰਗਰਾਣਾ ਅਤੇ ਹੋਰ ਪਿੰਡਾਂ ਤੋਂ ਵੀ ਭਾਰੀ ਗਿਣਤੀ ਵਿਚ ਭਾਈਚਾਰੇ ਦੇ ਲੋਕ ਇਕੱਤਰ ਹੋਏ | ਸਟੇਜ ਸੰਚਾਲਨ ਦਰਸ਼ਨ ਸਿੰਘ ਮਹਿਲ ਨੇ ਕੀਤਾ |
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਸਾਬਕਾ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦੀ ਭਤੀਜੀ ਦੀਆਂ ਅਸਥੀਆਂ ਜਲ ਪ੍ਰਵਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।