19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 11-05-2026
ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਦੀ ਅਗਵਾਈ ਵਿਚ ਹੋਈ | ਮੀਟਿੰਗ ਤੋਂ ਪਹਿਲਾਂ ਸਦਾ ਲਈ ਵਿਛੜ ਗਏ ਪੈਨਸ਼ਨਰ ਵੀਰਾਂ, ਭੈਣਾਂ ਤੇ ਰਿਸ਼ਤੇਦਾਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂ 'ਤੇ ਖਰ੍ਹਾ ਨਹੀਂ ਉਤਰੀ, ਸਗੋ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ | ਕਿਸੇ ਵੀ ਤਬਕੇ ਦੀ ਗੱਲ ਸੁਣਨ ਦੀ ਬਜਾਏ, ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ | ਆਪਣੇ ਮੰਗਾਂ ਮਸਲੇ ਹੱਲ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੀ ਜ਼ੁਬਾਨ ਬੰਦ ਕਰਨ ਲਈ ਜ਼ਬਰ ਕੀਤਾ ਜਾ ਰਿਹਾ ਹੈ | ਮੀਟਿੰਗ ਵਿਚ ਠੇਕਾ ਕਾਮਿਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗ ਕੀਤੀ ਗਈ ਕਿ ਹਰ ਕਿਸਮ ਦੇ ੱਕਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਮਹਿਕਮੇ ਵਿਚ ਸ਼ਾਮਿਲ ਕਰਕੇ ਗੁਜ਼ਾਰੇਯੋਗ ਤਨਖ਼ਾਹ ਦਿੱਤੀ ਜਾਵੇ | ਆਗੂਆਂ ਨੇ ਮੰਗ ਕੀਤੀ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਪੈਨਸ਼ਨਰ ਤੇ ਪਰਿਵਾਰਕ ਪੈਨਸ਼ਨਰ ਵਿਰੋਧੀ ਪੱਤਰ ਵਾਪਸ ਲਏ ਜਾਣ ਅਤੇ ਮੀਟਿੰਗ ਦੇ ਕੇ ਮਸਲੇ ਹੱਲ ਕੀਤੇ ਜਾਣ, ਨਹੀਂ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਮੀਟਿੰਗ ਵਿਚ ਮਾਂ ਦਿਵਸ ਸ਼ਾਮਿਲ ਭੈਣਾਂ ਅਤੇ ਹੋਰ ਮਾਵਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਜੋਗਿੰਦਰ ਸਿੰਘ ਮੱਲਣ, ਅਮਰਜੀਤ ਪਾਲ, ਸ਼ਿਵਦੀਪ ਸਿੰਘ ਬਰਾੜ, ਜੰਗੀਰ ਸਿੰਘ, ਰਾਮਸਰਨ, ਭਜਨ ਸਿੰਘ, ਬਲਜੀਤ ਸਿੰਘ ਬਰਾੜ ਤੋਂ ਇਲਾਵਾ ਭੁਪਿੰਦਰ ਸਿੰਘ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਮਲੋਟ ਦੇ ਸਰਕਾਰੀ ਹਸਪਤਾਲ 'ਚ ਬੱਚਾ ਬਦਲਣ ਦੇ ਦੋਸ਼ਾਂ ਨਾਲ ਮਚੀ ਸਨਸਨੀ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।