07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਅਜੀਤ ਡੈਸਕ 12-05-2026
ਬਾਜਾਖਾਨਾ, 11 ਮਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਦੀ ਇਕ ਦੁਕਾਨ ਦੇ ਬਾਹਰ ਖੜ੍ਹਾ ਦੁਕਾਨਦਾਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਾਰੀ ਅਨੁਸਾਰ ਦੁਕਾਨਦਾਰ ਜਗਜੀਤ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਪਿੰਡ ਮੱਲ੍ਹਾਂ ਨੇ ਆਪਣਾ 2021 ਮਾਡਲ ਹੀਰੋ ਡੀਲੈਕਸ ਮੋਟਰ ਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਕਰਕੇ ਅੰਦਰ ਆਪਣੇ ਕੰਮਕਾਜ 'ਚ ਲੱਗਿਆ | ਜਦ ਉਹ ਕੁਝ ਸਮੇਂ ਬਾਅਦ ਬਾਹਰ ਆ ਕੇ ਦੇਖਦਾ ਹੈ ਕਿ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਹੈ | ਇਸ ਸਬੰਧੀ ਉਸ ਨੇ ਪੁਲਿਸ ਥਾਣਾ ਬਾਜਾਖਾਨਾ ਵਿਖੇ ਇਤਲਾਹ ਦੇ ਦਿੱਤੀ ਹੈ | ਥਾਣਾ ਇੰਚਾਰਜ ਸੁਰਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਚੋਰੀ ਹੋਇਆ ਮੋਟਰ ਸਾਈਕਲ ਲੱਭ ਕੇ ਅਸਲ ਮਾਲਕ ਦੇ ਹਵਾਲੇ ਕਰ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਐਸ.ਬੀ.ਆਰ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਮੇਟੀ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।