07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਸ.ਬੀ.ਆਰ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

ਅਜੀਤ ਡੈਸਕ 12-05-2026
ਸਾਦਿਕ, 11 ਮਈ (ਆਰ.ਐਸ.ਧੁੰਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਦੱਸਿਆ ਕਿ ਅਧਿਆਪਕ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨਾਲ ਦਸਵੀਂ ਜਮਾਤ 'ਚੋਂ ਹਰਮਨਪ੍ਰੀਤ ਕੌਰ 84%, ਜੈਸਮੀਨ ਕੌਰ 84%, ਕੋਮਲ ਸਿੱਧੂ 81%, ਰਾਜਪ੍ਰੀਤ ਕੌਰ ਸੰਧੂ ਨੇ 80% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਦੱਸਿਆ ਕਿ ਸਕੂਲ ਦੀਆਂ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕ ਹਾਸਿਲ ਕੀਤੇ ਹਨ | ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੈਡਲ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਸੰਤ ਮੋਹਨ ਦਾਸ ਸਕੂਲ ਨੇ ਬਾਜ਼ੀ ਮਾਰੀ ਅਗਲੀ ਖ਼ਬਰ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।