ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਭਰ ਵਿਚ ਤਿੰਨ ਮੈਰਿਟ ਪੁਜ਼ੀਸ਼ਨਾਂ ਹਾਸਿਲ ਕਰਦੇ ਹੋਏ ਫ਼ਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਸਿੱਖਿਆ ਅਤੇ ਖੇਡਾਂ ਦੇ ਖੇਤਰ 'ਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫ਼ਰੀਦਕੋਟ) ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਭੁਪਿੰਦਰ ਸਿੰਘ ਵਾਸੀ ਸਮਾਲਸਰ ਨੇ 98.46 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਮੁਕਤਸਰ ਜ਼ਿਲਿ੍ਹਆਂ 'ਚੋਂ ਦੂਜਾ ਤੇ ਪੰਜਾਬ ਭਰ 'ਚ 5ਵਾਂ ਰੈਂਕ , ਹਰਮਨਪ੍ਰੀਤ ਕੌਰ ਸਪੁੱਤਰੀ ਸੁਖਦੇਵ ਸਿੰਘ ਵਾਸੀ ਮੁੱਦਕੀ ਨੇ 97.54 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚ 11ਵਾਂ ਰੈਂਕ ਅਤੇ ਮਨਜੋਤ ਕੌਰ ਸਪੁੱਤਰੀ ਸੁਖਵੰਤ ਸਿੰਘ ਵਾਸੀ ਚੱਕਭਾਗ ਸਿੰਘ ਵਾਲਾ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਭਰ 'ਚੋਂ 21ਵਾਂ ਰੈਂਕ ਹਾਸਿਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਂਦੇ ਹੋਏ ਫ਼ਰੀਦਕੋਟ ਜ਼ਿਲ੍ਹੇ ਦੇ ਨਾਲ ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਦੱਸਿਆ ਕਿ ਦਸਵੀਂ ਜਮਾਤ ਵਿਚ ਕੁੱਲ 83 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸੰਸਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਉਨ੍ਹਾਂ ਕਿਹਾ ਕਿ 17 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 27 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ ਤੇ ਇਸ ਤੋਂ ਇਲਾਵਾ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ | ਸੰਸਥਾ ਦੇ ਹੋਣਹਾਰ 14 ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਗਣਿਤ, ਅੰਗਰੇਜ਼ੀ, ਹਿੰਦੀ ਅਤੇ ਸਮਾਜਿਕ ਸਿੱਖਿਆ 'ਚੋਂ 100 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਹਨ | ਪਿ੍ੰਸੀਪਲ ਰੇਣੂਕਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਅੰਜਨਾ ਕੌਸ਼ਲ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿਚ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕਰ ਰਿਹਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਜੱਸੀ, ਜ਼ਿਲ੍ਹਾ ਖੇਤਰੀ ਬੁੱਕ ਡਿੱਪੂ ਫ਼ਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਤੇ ਪਿ੍ੰ: ਐਚ ਐਸ ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪਿ੍ੰਸੀਪਲ ਸਵਰਨਜੀਤ ਕੌਰ 'ਸਿੰਮੀ ਥਾਪਰ' ਨੂੰ ਸਮਰਪਿਤ ਕੀਤਾ | ਇਸ ਮੌਕੇ ਟਰੱਸਟੀ ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੇਘਾ ਥਾਪਰ, ਪਿ੍ੰ: ਨਰਿੰਦਰ ਮੱਕੜ, ਕੈਂਪਸ ਕੋਆਰਡੀਨਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸੁਪਰਡੈਂਟ ਲਖਵੀਰ ਸ਼ਰਮਾ, ਰਵੀ ਸਿੰਘ ਸੋਨੀ, ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ਼ ਹਾਜ਼ਰ ਸੀ |