08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਸੇਵਕਾਂ ਦੀ ਹੜਤਾਲ ਛੇਵੇਂ ਦਿਨ 'ਚ ਸ਼ਾਮਿਲ, ਕੂੜੇ ਦੇ ਢੇਰਾਂ ਨਾਲ ਸ਼ਹਿਰ ਦਾ ਮੰਦਾ ਹਾਲ <br/>

ਅਜੀਤ ਡੈਸਕ 12-05-2026
ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਮਿਊਾਸਪਲ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਅੱਜ ਛੇਵੇਂ ਦਿਨ ਵੀ ਜਾਰੀ ਰਹੀ | ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਫ਼ਰੀਦਕੋਟ ਸ਼ਹਿਰ ਦਾ ਬਹੁਤ ਮੰਦਾ ਹਾਲ ਹੋ ਗਿਆ ਹੈ | ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਕੂੜਾ-ਕਰਕਟ ਸੜਕਾਂ 'ਤੇ ਫ਼ੈਲ ਰਿਹਾ ਹੈ | ਪ੍ਰਸ਼ਾਸਨ ਅਤੇ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ ਅਤੇ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਧਰਨੇ ਨੂੰ ਸੰਬੋਧਨ ਕਰਦੇ ਹੋਏ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੰਤ ਰਾਮ, ਸੂਬਾ ਆਗੂ ਰਮੇਸ਼ ਕੁਮਾਰ ਨੀਨੂੰ ਤੇ ਅਸ਼ੋਕ ਸਾਰਵਾਨ ਸੂਬਾ ਪ੍ਰਧਾਨ ਨੇ ਕਿਹਾ ਕਿ ਮੰਗਾਂ ਦੇ ਨਾਂਅ 'ਤੇ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਲਾਰੇ ਹੀ ਲਾਉਂਦੀ ਆ ਰਹੀ ਹੈ ਅਤੇ ਹੁਣ ਪਾਣੀ ਸਿਰ ਉਪਰੋਂ ਦੀ ਟੱਪ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਇਹ ਹੜਤਾਲ ਜਾਰੀ ਰਹੇਗੀ | ਸਫ਼ਾਈ ਸੇਵਕਾਂ ਦੇ ਧਰਨੇ ਨੂੰ ਭਾਜਪਾ ਅਤੇ ਹੋਰ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ ਸਹਿਯੋਗ ਦਿੱਤਾ ਗਿਆ | ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਧਰਨੇ ਵਿਚ ਆ ਕੇ ਹਾਜ਼ਰੀ ਲੁਆਈ ਗਈ ਅਤੇ ਪੰਜਾਬ ਸਰਕਾਰ ਨੂੰ ਇਕ ਨਿਕੰਮੀ ਅਤੇ ਕਿਸਾਨ, ਵਪਾਰੀ, ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਸਰਕਾਰ ਕਰਾਰ ਦਿੱਤਾ ਗਿਆ | ਧਰਨੇ ਨੂੰ ਸਫ਼ਾਈ ਸੇਵਕ ਯੂਨੀਅਨ ਦੇ ਕੁਲਦੀਪ ਸ਼ਰਮਾ ਮੁੱਖ ਸਲਾਹਕਾਰ, ਕੁਲਦੀਪ ਕੁਮਾਰ ਜਥੇਬੰਧਕ ਸਕੱਤਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਹੁਲ ਖਜ਼ਾਨਚੀ, ਵਿੱਕੀ ਪ੍ਰਧਾਨ, ਕਲਫੁ, ਵਿੱਕੀ ਗੈਚੰਡ ਜ਼ਿਲ੍ਹਾ ਸੈਕਟਰੀ, ਮਨਦੀਪ ਕੁਮਾਰ, ਨਿਸ਼ਾਨ ਸਿੰਘ, ਅਸ਼ਵਨੀ, ਪਰਮਾ ਨੰਦ, ਸੁਨੀਲ ਕੁਮਾਰ, ਵਿਕਾਸਦੀਪ, ਵਿਕਰਮ ਚੌਹਾਨ, ਰਣਬੀਰ, ਰਜਤ, ਸ਼ੇਖ਼ਰ, ਰਾਜ ਕੁਮਾਰ ਟਾਕ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਕਿਸਾਨ ਮਾਰੂ ਨੀਤੀਆਂ ਨੂੰ ਪਿੱਛੇ ਮੋੜਨ ਲਈ ਅੱਜ ਵੱਡੀ ਲਾਮਬੰਦੀ ਦੀ ਲੋੜ - ਡੱਲੇਵਾਲ <br/> ਅਗਲੀ ਖ਼ਬਰ 30 ਗਰਾਮ ਹੈਰੋਇਨ ਅਤੇ ਦਸ ਹਜ਼ਾਰ ਨਕਦੀ ਸਮੇਤ ਦੋ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।