08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬੈਡਮਿੰਟਨ ਮੁਕਾਬਲੇ 'ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 12-05-2026
ਸਾਦਿਕ, 11 ਮਈ (ਆਰ.ਐਸ.ਧੁੰਨਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਸੀ.ਆਈ.ਐਸ.ਸੀ.ਈ ਮੋਗਾ ਜ਼ੋਨ ਪੱਧਰ ਦੇ ਕਰਵਾਏ ਗਏ ਬੈਡਮਿੰਟਨ ਮੁਕਾਬਲਿਆਂ 'ਚ ਵੱਖ ਵੱਖ ਸਕੂਲਾਂ ਦੇ ਨਾਲ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਅੰਡਰ-19, ਅੰਡਰ-17 ਦੋ ਗਰੁੱਪਾਂ ਦੇ ਵਿਚ ਹੋਏ ਇਨ੍ਹਾਂ ਮੁਕਾਬਲਿਆਂ 'ਚ ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਮੋਗਾ ਦੇ ਵੱਖ-ਵੱਖ ਸਕੂਲਾਂ ਦੇ 100 ਤੋਂ ਵੱਧ ਖਿਡਾਰੀਆਂ ਨੇ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬੈਡਮਿੰਟਨ ਅੰਡਰ-19 ਦੇ ਇਨ੍ਹਾਂ ਮੁਕਾਬਲਿਆਂ 'ਚ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਦੇ ਖਿਡਾਰੀਆਂ ਹਰਮਨਜੋਤ ਸਿੰਘ ਅਤੇ ਜੈਸਮੀਨ ਸਿੰਘ ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਅਤੇ ਟਰਾਫੀ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਅੰਡਰ 17 'ਚ ਪਿ੍ੰਸਜੋਤ ਸਿੰਘ ਅਤੇ ਪਵਨਪ੍ਰੀਤ ਸਿੰਘ ਨੇ ਸਿਲਵਰ ਮੈਡਲ ਜਿੱਤ ਕੇ ਦੂਸਰਾ ਸਥਾਨ ਹਾਸਿਲ ਕੀਤਾ | ਇਸ ਪ੍ਰਾਪਤੀ 'ਤੇ ਸਕੂਲ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ, ਪ੍ਰਬੰਧਕਾਂ ਅਤੇ ਕੋਚਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ | ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਅੱਗੇ ਆਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਏਮਜ਼ ਹਸਪਤਾਲ ਬਠਿੰਡਾ 'ਚ ਲੰਗਰ ਲਈ ਕਣਕ ਅਤੇ ਹੋਰ ਲੋੜੀਂਦਾ ਸਾਮਾਨ ਭੇਜਿਆ <br/> ਅਗਲੀ ਖ਼ਬਰ ਟੀ.ਬੀ ਦੇ ਲੱਛਣ ਤੇ ਇਲਾਜ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।