08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਐਮ.ਸੀ. ਚੋਣਾਂ ਲੜਨ ਦੇ ਇੱਛੁਕ ਕਾਂਗਰਸੀ ਉਮੀਦਵਾਰ ਅੱਜ ਤੋਂ ਅਰਜ਼ੀਆਂ ਦੇ ਸਕਦੇ - ਬੱਬੂ ਬਰਾੜ

ਅਜੀਤ ਡੈਸਕ 12-05-2026
ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਹੋਣ ਜਾ ਰਹੀਆਂ ਨਗਰ ਕੌਂਸਲਰ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਫ਼ਰੀਦਕੋਟ ਅੰਦਰ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਕਾਂਗਰਸ ਦੇ ਇੱਛੁਕ ਉਮੀਦਵਾਰ 12 ਮਈ ਤੋਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਕਾਂਗਰਸ ਪਾਰਟੀ ਦਫ਼ਤਰ ਵਿਖੇ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ | ਇਹ ਪ੍ਰੀਕ੍ਰਿਆ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗੀ | ਬੱਬੂ ਬਰਾੜ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ 'ਚ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਦੱਸਿਆ ਕਿ ਉਮੀਦਵਾਰ ਇਹ ਚੋਣ ਪਾਰਟੀ ਨਿਸ਼ਾਨ 'ਤੇ ਲੜਨਗੇ |
ਪਿਛਲੀ ਖ਼ਬਰ 3.22 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ ਅਗਲੀ ਖ਼ਬਰ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਕੌਮਾਂਤਰੀ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।