08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

3.22 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 12-05-2026
ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਦੇਵੀਵਾਲਾ ਤੋਂ ਪਿੰਡ ਸਿਰਸੜੀ ਨੂੰ ਜਾ ਰਹੇ ਸਨ ਤਾਂ ਅੱਗੇ ਤੋਂ ਇਕ ਮੋਨਾ ਨੌਜਵਾਨ ਪੈਦਲ ਤੁਰਿਆ ਆੳਾੁਦਾ ਦਿਖਾਈ ਦਿੱਤਾ | ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਚੈਕ ਕਰਨ ਲਈ ਗੱਡੀ ਰੁਕਵਾਈ ਤਾਂ ਪੁਲਿਸ ਪਾਰਟੀ ਨੂੰ ਗੱਡੀ ਵਿਚੋਂ ਉਤਰਦੇ ਦੇਖ ਕੇ ਉਕਤ ਵਿਅਕਤੀ ਘਬਰਾ ਕੇ ਕਾਹਲੀ ਨਾਲ ਆਪਣੇ ਖੱਬੇ ਹੱਥ ਸੂਏ ਦੀ ਪਟੜੀ ਵੱਲ ਨੂੰ ਤੇਜ਼ ਕਦਮੀਂ ਹੋ ਤੁਰਿਆ ਅਤੇ ਤੁਰੇ ਜਾਂਦੇ ਨੇ ਆਪਣੇ ਪਹਿਨੀ ਹੋਈ ਕਾਲੀ ਲੋਅਰ ਦੀ ਸੱਜੀ ਜੇਬ ਵਿਚੋਂ ਕੱਢ ਕੇ ਕੋਈ ਚੀਜ਼ ਘਾਹ ਫੂਸ ਵਿਚ ਸੁੱਟ ਦਿੱਤੀ | ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਜਗਦੀਪ ਸਿੰਘ ਵਾਸੀ ਪਿੰਡ ਕੋਟਸੁਖੀਆ, ਜ਼ਿਲ੍ਹਾ ਫ਼ਰੀਦਕੋਟ ਵਜੋਂ ਕਰਵਾਈ | ਪੁਲਿਸ ਨੇ ਉਕਤ ਵਿਅਕਤੀ ਨੂੰ 3.22 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |

ਪਿਛਲੀ ਖ਼ਬਰ ਮਾਰੂ ਹਥਿਆਰਾਂ ਸਮੇਤ ਪੁਲਿਸ ਵਲੋਂ ਪੰਜ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਐਮ.ਸੀ. ਚੋਣਾਂ ਲੜਨ ਦੇ ਇੱਛੁਕ ਕਾਂਗਰਸੀ ਉਮੀਦਵਾਰ ਅੱਜ ਤੋਂ ਅਰਜ਼ੀਆਂ ਦੇ ਸਕਦੇ - ਬੱਬੂ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।