09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡਾ. ਸਤੀਸ਼ ਸ਼ਰਮਾ ਪ੍ਰਧਾਨ ਅਤੇ ਚਰਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਚੁਣੇ <br/>

ਅਜੀਤ ਡੈਸਕ 12-05-2026
ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਯੂਨਾਈਟਿਡ ਇੰਟਰਨੈਸ਼ਨਲ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਸੇਠ ਕੇਦਾਰਨਾਥ ਧਰਮਸ਼ਾਲਾ ਕੋਟਕਪੂਰਾ ਵਿਖੇ ਹੋਈ | ਮੀਟਿੰਗ ਵਿਚ ਸੰਗਠਨ ਦੀ ਮਜ਼ਬੂਤੀ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਵਧਾਉਣ ਲਈ ਕੋਟਕਪੂਰਾ ਇਕਾਈ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ ਗਿਆ | ਕਲੱਬ ਦੇ ਇੰਟਰਨੈਸ਼ਨਲ ਪ੍ਰਧਾਨ ਚਰਨ ਦਾਸ ਗਰਗ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਡਾ. ਸਤੀਸ਼ ਸ਼ਰਮਾ ਨੂੰ ਕੋਟਕਪੂਰਾ ਇਕਾਈ ਦਾ ਨਵਾਂ ਪ੍ਰਧਾਨ, ਚਰਨਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆਂ ਗਿਆ | ਪ੍ਰਧਾਨ ਚਰਨ ਦਾਸ ਗਰਗ ਨੇ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਅਤੇ ਸਮਾਜ ਭਲਾਈ ਹੈ | ਹਾਜ਼ਰ ਸਾਰੇ ਮੈਂਬਰਾਂ ਨੇ ਉਕਤ ਚੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਹਾਰ ਪਾ ਕੇ ਸਵਾਗਤ ਕੀਤਾ | ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਕਲੱਬ ਦੇ ਸਾਬਕਾ ਪ੍ਰਧਾਨ ਰਾਕੇਸ਼ ਗਰਗ, ਕਮਲ ਕਟਾਰੀਆ, ਆਨੰਦ ਕੁਮਾਰ, ਸ਼ਿਵਓਮ ਨਾਥ, ਵਿਨੋਦ ਖੇਮਕਾ, ਸਤਨਾਮ ਸਿੰਘ ਖੱਬੂ, ਮਨਵੀਰ ਰੰਗਾ, ਤਰਵਿੰਦਰ ਸਿੰਘ ਬਰਾੜ, ਮੋਹਿਤ ਮਹਿਤਾ, ਚੰਦਰ ਕੁਮਾਰ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਐਮ.ਪੀ.ਐਚ. ਡਬਲਯੂ. ਫ਼ੀਮੇਲ ਵਰਕਰ ਰਾਜਵਿੰਦਰ ਕੌਰ ਨੂੰ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਮਾਂ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।