ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਚੱਕ ਬੀੜ ਸਰਕਾਰ ਰੋਡ ਸਥਿਤ ਕਿੰਡਰਸਪੈਲ ਪਲੇਵੇ ਅਤੇ ਪਬਲਿਕ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਦੀਆਂ ਮਾਵਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਗੁਤ ਗੁੰਦਣ, ਮਹਿੰਦੀ, ਡਾਂਸ ਤੇ ਗੀਤ ਆਦਿ ਦੇ ਮੁਕਾਬਲੇ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ਮਾਵਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਵਿਚ ਸਕੂਲ ਦੇ ਬੱਚਿਆਂ ਨੇ ਵੀ ਡਾਂਸ ਪੇਸ਼ ਕੀਤੇ | ਇਸ ਮੌਕੇ ਵਾਈਸ ਚੇਅਰਪਰਸਨ ਗੁਰਵੀਨ ਕੌਰ ਬਰਾੜ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਪਿ੍ੰਸੀਪਲ ਸੰਦੀਪ ਕੌਰ, ਮਨਜੀਤ ਕੌਰ ਅਤੇ ਰਾਜਵੀਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਸ਼ਮ੍ਹਾ ਰੋਸ਼ਨ ਕਰਨ ਦੀ ਰਸਮ ਅਦਾ ਕੀਤੀ | ਪਿ੍ੰਸੀਪਲ ਕੁਲਵਿੰਦਰ ਕੌਰ ਨੇ ਮਾਂ ਦਿਵਸ ਦੀ ਸਭ ਨੂੰ ਵਧਾਈ ਦਿੱਤੀ | ਸਮਾਗਮ ਦੇ ਅੰਤ ਵਿਚ ਮੁਕਾਬਲੇ 'ਚ ਜੇਤੂ ਰਹਿਣ ਵਾਲੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ |