09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਪੀਕਰ ਸੰਧਵਾਂ ਨੇ ਬਠਿੰਡਾ-ਫ਼ਰੀਦਕੋਟ ਸੜਕ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 12-05-2026
ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇਕ-ਇਕ ਵਾਅਦਾ ਜ਼ਮੀਨੀ ਪੱਧਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬਿ੍ਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵੀ ਹੋਰ ਬਿਹਤਰ ਬਣੇਗੀ | ਉਨ੍ਹਾਂ ਕਿਹਾ ਕਿ ਇਹ ਸੜਕ ਹਜ਼ਾਰਾਂ ਲੋਕਾਂ ਲਈ ਰੋਜ਼ਾਨਾ ਸਫ਼ਰ ਦਾ ਮੁੱਖ ਰਾਹ ਹੈ ਅਤੇ ਇਸ ਦੇ ਸੁਧਾਰ ਨਾਲ ਲੋਕਾਂ ਦਾ ਸਮਾਂ ਅਤੇ ਖ਼ਰਚ ਦੋਵੇਂ ਬਚਣਗੇ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁੁਰਮੀਤ ਸਿੰਘ ਆਰੇਵਾਲਾ, ਅਨੰਤਦੀਪ ਸਿੰਘ ਰੋਮਾ ਬਰਾੜ, ਗੁਰਸੇਵਕ ਸਿੰਘ ਸੇਵਕ ਸੰਧੂ, ਨਿਖਿਲ ਪੂਰੀ, ਸਿਮਰਜੀਤ ਸਿੰਘ ਐਮ.ਸੀ ਕੋਟਕਪੂਰਾ, ਮਨਪ੍ਰੀਤ ਧਾਲੀਵਾਲ, ਡਾ. ਵਿਸ਼ਵਦੀਪ ਗੋਇਲ, ਸੁਖਵੰਤ ਸਿੰਘ ਪੱਕਾ ਅਤੇ ਹੋਰ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਡਾਇਲਸਿਸ ਦੀਆਂ ਦੋ ਮਸ਼ੀਨਾਂ ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਨੂੰ ਸਮਰਪਿਤ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।