09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 12-05-2026
ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਮਾਂ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਮਾਂ ਦੀ ਮਹਾਨਤਾ ਨੂੰ ਸਮਰਪਿਤ ਕਵਿਤਾਵਾਂ, ਗੀਤ, ਭਾਸ਼ਣ ਪੇਸ਼ ਕੀਤੇ ਗਏ | ਨੰਨੇ੍ਹ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਮਾਂ ਨੂੰ ਜੀਵਨ ਦੀ ਪਹਿਲੀ ਗੁਰੂ ਅਤੇ ਸਭ ਤੋਂ ਵੱਡੀ ਪ੍ਰੇਰਣਾ ਦੱਸਦਿਆਂ ਵਿਦਿਆਰਥੀਆਂ ਨੂੰ ਮਾਤਾ-ਪਿਤਾ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮਾਵਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦਾ ਮਾਹੌਲ ਭਾਵੁਕ ਅਤੇ ਖੁਸ਼ੀ ਭਰਿਆ ਬਣਿਆ ਰਿਹਾ |
ਪਿਛਲੀ ਖ਼ਬਰ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਬਠਿੰਡਾ-ਫ਼ਰੀਦਕੋਟ ਸੜਕ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।