ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026 ਨੂੰ ਲੈ ਕੇ ਵਿਸ਼ੇਸ਼ ਕਾਨਫਰੰਸ ਫ਼ਰੀਦਕੋਟ ਵਿਖੇ ਭਾਈ ਸੁਖਜੀਤ ਸਿੰਘ ਖੋਸਾ ਦੀ ਅਗਵਾਈ 'ਚ ਕੀਤੀ ਗਈ | ਭਾਈ ਸੁਖਜੀਤ ਸਿੰਘ ਖੋਸਾ ਨੇ ਮੀਡੀਆ ਨੂੰ ਦੱਸਿਆ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ 2026 ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੰਜ ਲਗਾਤਾਰ ਸਵਾਲ ਚੁੱਕ ਰਹੇ ਹਨ | ਉਹ ਬਿੱਲਕੁਲ ਬੇਬੁਨਿਆਦ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਵਾਲੇ ਹਨ | ਸਿੱਖ ਸੰਗਤ ਨੂੰ ਜਥੇਦਾਰ ਗੜਗੰਜ ਦਾ ਸਾਥ ਦੇਣ ਤੋਂ ਸੁਚੇਤ ਰਹਿਣ ਦੀ ਲੋੜ ਹੈ | ਉਹ ਵਿਵਾਦ ਖੜ੍ਹਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਰਕਾਰ ਵਿਚ ਟਕਰਾਅ ਪੈਦਾ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਦੇ ਰਾਜਪਾਲ ਨੇ ਇਸ ਕਾਨੂੰਨ 'ਤੇ ਮੋਹਰ ਲਾ ਦਿੱਤੀ ਹੈ ਅਤੇ ਸਿੱਖ ਸੰਗਤ ਨੇ ਪ੍ਰਵਾਨ ਕਰ ਲਿਆ ਹੈ |