22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਗਰ ਕੌਂਸਲ ਦੀਆਂ ਚੋਣ ਸੰਬੰਧੀ ਅਜੇਪਾਲ ਸਿੰਘ ਸੰਧੂ ਵਲੋਂ ਸਰਕਾਰ ਦੀ ਤਿੱਖੀ ਆਲੋਚਨਾ <br/>

ਅਜੀਤ ਡੈਸਕ 13-05-2026
ਕੋਟਕਪੂਰਾ, 12 ਮਈ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਲੋੜੀਂਦੇ ਸਰਕਾਰੀ ਦਸਤਾਵੇਜ ਜਿਵੇਂ ਐਨ.ਓ.ਸੀ ਵਗ਼ੈਰਾ ਲੈਣ, ਕੋਈ ਬਕਾਇਆ ਰਹਿੰਦੀ ਰਾਸ਼ੀ ਜਮ੍ਹਾਂ ਕਰਵਾਉਣ ਲਈ ਕਾਂਗਰਸ ਪਾਰਟੀ ਦੇ ਕੋਟਕਪੂਰਾ ਤੋਂ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਅੱਜ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਆਪਣੇ ਹਮਾਇਤੀਆਂ ਨਾਲ ਆਏ | ਇਸ ਦੌਰਾਨ ਉਨ੍ਹਾਂ ਕਾਰਜ ਸਾਧਕ ਅਫ਼ਸਰ, ਦਫ਼ਤਰੀ ਕਲਰਕਾਂ ਦੇ ਆਪਣੀਆਂ ਡਿਊਟੀਆਂ ਉਪਰ ਹਾਜ਼ਰ ਨਾ ਹੋਣ 'ਤੇ ਸਖ਼ਤ ਇਤਰਾਜ ਜਿਤਾਇਆ | ਉਹ ਇਥੇ ਆਪਣੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਨਾਲ ਲੈ ਕੇ ਪੁੱਜੇ ਹੋਏ ਸਨ | ਵਿਸ਼ੇਸ਼ ਗੱਲਬਾਤ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਜੇਪਾਲ ਸਿੰਘ ਸੰਧੂ ਨੇ ਕਿਹਾ ਕਿ ਹਰੇਕ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ ਲੈਣਾ ਲਾਜ਼ਮੀ ਹੈ | ਇਵੇਂ ਹੀ ਜੇਕਰ ਕਿਸੇ ਵਿਅਕਤੀ ਨੇ ਸਰਕਾਰ ਦੀ ਬਕਾਇਆ ਪਈ ਰਾਸ਼ੀ ਜਮ੍ਹਾਂ ਕਰਵਾਉਣੀ ਹੋਵੇ ਤਾਂ ਦਫ਼ਤਰ 'ਚ ਇਹ ਵੀ ਉਚਿਤ ਵਿਵਸਥਾ ਹੋਣੀ ਚਾਹੀਦੀ ਹੈ | ਉਨ੍ਹਾਂ ਚਿੰਤਾ ਪ੍ਰਗਟਾਈ ਕਿ ਜ਼ਿੰਮੇਵਾਰ ਅਹੁਦਿਆਂ 'ਤੇ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਸੀਟਾਂ 'ਤੇ ਹਾਜ਼ਰ ਦਿਖਾਈ ਨਹੀਂ ਦਿੱਤੇ | ਸੰਧੂ ਨੇ ਕਿਹਾ ਕਿ ਜੇਕਰ ਉਮੀਦਵਾਰਾਂ ਨੂੰ ਖੱਜਲ ਕਰਨ ਦਾ ਯਤਨ ਕੀਤਾ ਗਿਆ ਤਾਂ ਉਹ ਲਾਜ਼ਮੀ ਤੌਰ 'ਤੇ ਕਾਨੂੰਨੀ ਲੜਾਈ ਲੜਨਗੇ |


ਪਿਛਲੀ ਖ਼ਬਰ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦ ਰਿਹਾ <br/> ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਨੌਂ ਵਿਖੇ ਤਿੰਨ ਦਿਨਾ ਤਿੱਤਿਆ ਸੋਪਾਨ ਟੈਸਟਿੰਗ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।