22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦ ਰਿਹਾ <br/>

ਅਜੀਤ ਡੈਸਕ 13-05-2026
ਸਾਦਿਕ, 12 ਮਈ (ਆਰ.ਐਸ.ਧੁੰਨਾ)-ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪਿ੍ੰਸੀਪਲ ਨਿਰਮਲ ਸਿੰਘ ਬੁੱਟਰ ਨੇ ਦੱਸਿਆ ਕਿ ਸਕੂਲ ਦੇ 45 ਵਿਦਿਆਰਥੀਆਂ ਨੇ ਇੰਗਲਿਸ਼ ਮੀਡੀਅਮ ਵਿਚ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਮਹਿਕਜੋਤ ਕੌਰ ਪੁੱਤਰੀ ਮਹਿੰਦਰ ਸਿੰਘ ਵਾਸੀ ਘੁਗਿਆਣਾ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ, ਕੌਮਨਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਵਾਸੀ ਬੇਗੂਵਾਲਾ ਨੇ 93% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪ੍ਰਵੀਨ ਕੌਰ ਪੁੱਤਰੀ ਸੁਖਦੇਵ ਸਿੰਘ ਵਾਸੀ ਝੋਟੀਵਾਲਾ ਨੇ 92% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਪਵਨਦੀਪ ਕੌਰ ਨੇ ਅੰਗਰੇਜ਼ੀ ਵਿਚਾੋ 100/100 ਅੰਕ ਪ੍ਰਾਪਤ ਕਰਕੇ ਸਕੂਲ ਦੀ ਮਿਆਰੀ ਸਿੱਖਿਆ ਵਿਚ ਹੋਰ ਵੀ ਵਾਧਾ ਕੀਤਾ ਹੈ | ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਬੁੱਟਰ ਨੇ ਸਮੂਹ ਵਿਦਿਆਰਥੀਆਂ ਨੂੰ ਪਾਸ ਹੋਣ 'ਤੇ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਬਜੀਤ ਕੌਰ ਬੁੱਟਰ, ਮਨਜੀਤ ਕੌਰ, ਗੁਰਸੇਵਕ ਸਿੰਘ, ਹਰਮੀਤ ਸਿੰਘ, ਸੋਨੀਆ ਧਿੰਗੜਾ, ਰਾਜਿੰਦਰ ਸਿੰਘ, ਸੁਖਦੇਵ ਸਿੰਘ ਝੋਟੀਵਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ੇਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਕਰਾਟੇ ਖਿਡਾਰੀਆਂ ਨੇ ਰਾਜ ਪੱਧਰੀ ਚੈਂਪੀਅਨਸ਼ਿਪ ਜਿੱਤੀ <br/> ਅਗਲੀ ਖ਼ਬਰ ਨਗਰ ਕੌਂਸਲ ਦੀਆਂ ਚੋਣ ਸੰਬੰਧੀ ਅਜੇਪਾਲ ਸਿੰਘ ਸੰਧੂ ਵਲੋਂ ਸਰਕਾਰ ਦੀ ਤਿੱਖੀ ਆਲੋਚਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।