22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ <br/>

ਅਜੀਤ ਡੈਸਕ 13-05-2026
ਫ਼ਰੀਦਕੋਟ, 12 ਮਈ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਫ਼ਰੀਦਕੋਟ ਦਾ ਵਫ਼ਦ ਸਿਹਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਅਤੇ ਪੈਰਾ ਮੈਡੀਕਲ ਯੂਨੀਅਨ ਦੇ ਪ੍ਰਧਾਨ ਸੁਨੀਲ ਸਿੰਗਲਾ ਦੀ ਅਗਵਾਈ ਵਿਚ ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਨੂੰ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਦੇ ਪੈਰਾਮੈਡੀਕਲ ਅਤੇ ਮਲਟੀਪਰਪਜ਼ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਿਵੇਂ ਕਿ ਮਲਟੀਪਰਪਜ਼ ਹੈਲਥ ਵਰਕਰ ਫ਼ੀਮੇਲ, ਸਟਾਫ਼ ਨਰਸ, ਦਰਜਾਚਾਰ ਕਰਮਚਾਰੀਆਂ ਦੀ ਤਨਖਾਹ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਫਿਕਸ ਕੀਤੀ ਜਾਵੇ ਅਤੇ ਉਨ੍ਹਾਂ ਦੇ ਬਣਦੇ ਬਕਾਏ ਦੀ ਅਦਾਇਗੀ ਕਰਵਾਈ ਜਾਵੇ | ਕਰਮਚਾਰੀਆਂ ਦੀਆਂ ਜੀਪੀਐਫ ਦੀਆਂ ਸਟੇਟਮੈਂਟਾ ਆਨਲਾਈਨ ਕਰਨ, ਸਾਲਾਨਾ ਤਰੱਕੀਆ ਸਮੇਂ ਸਿਰ, ਦਰਜਾਚਾਰ ਕਰਮਚਾਰੀਆਂ ਦੇ ਟੀ.ਏ. ਡੀ.ਏ. ਦੇ ਬਿੱਲ ਸਮੇਂ ਸਿਰ ਪਾਸ ਕਰਨ, ਮਲਟੀਪਰਪਜ਼ ਹੈਲਥ ਵਰਕਰ ਮੇਲ ਵਲੋਂ ਬਣਾਈਆਂ ਸਲਾਈਡਾਂ ਲੈਬਾਰਟਰੀ ਵਿਚ ਪਹੁੰਚਾਉਣ ਲਈ ਕੋਰੀਅਰ ਸਿਸਟਮ ਬਣਾਉਣਾ ਅਤੇ ਮਲਟੀਪਰਪਜ਼ ਕੇਡਰ ਨੂੰ ਸੀ.ਐਚ.ਓ. ਦੇ ਅਧਾਰ 'ਤੇ ਮਿਲਣ ਵਾਲਾ ਇੰਸੈਂਟਿਵ ਮੇਲ ਅਤੇ ਫੀਮੇਲ ਕਰਮਚਾਰੀਆਂ ਨੂੰ ਬਰਾਬਰ ਅਤੇ ਸਮੇਂ ਸਿਰ ਪਾਉਣਾ ਆਦਿ ਸਬੰਧੀ ਵਿਚਾਰ ਵਟਾਂਦਰਾ ਹੋਇਆ | ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾਂ ਵਲੋਂ ਸਾਰੀਆਂ ਮੰਗਾਂ ਲਾਗੂ ਕਰਨ ਲਈ ਭਰੋਸਾ ਦਿੱਤਾ ਗਿਆ ਅਤੇ ਕਿਹਾ ਕਿ ਭਵਿੱਖ ਵਿਚ ਕਿਸੇ ਵੀ ਕਰਮਚਾਰੀ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਡਾ. ਵਿਸ਼ਵਦੀਪ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਸਿਹਤ ਸੁਪਰਵਾਈਜ਼ਰ ਧਮਿੰਦਰ ਸਿੰਘ, ਸੁਰੇਸ਼ ਕੁਮਾਰ, ਹਰਭਜਨ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਚਮਕੌਰ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਜਸਕਰਨ ਸਿੰਘ, ਮਨੋਜ ਕੁਮਾਰ, ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਜਸਪਾਲ ਸਿੰਘ, ਸੁਖਜਿੰਦਰ ਸਿੰਘ ਚੰਦਬਾਜਾ, ਲਖਵੀਰ ਸਿੰਘ ਢੁੱਡੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਇੰਸਟੀਚਿਊਟ ਆਫ਼ ਰਿਸਰਚ ਐਂਡ ਡੈਂਟਲ ਸਾਇੰਸਸ ਦੇ ਪ੍ਰੋਸਕੋਡਾਂਟਿਕਸ ਵਿਭਾਗ ਵਲੋਂ ਵਰਕਸ਼ਾਪ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਕਾਈ ਸਰਾਵਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।