23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੀਟਿੰਗ <br/>

ਅਜੀਤ ਡੈਸਕ 13-05-2026
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਅਤੇ ਵਿਧਾਨ ਸਭਾ ਕਨਵੀਨਰ ਰਾਜੇਸ਼ ਪਠੇਲਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀਆਂ ਆਉਣ ਵਾਲੀਆਂ ਚੋਣਾਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੇ ਇੰਚਾਰਜ ਨਰਿੰਦਰ ਮਿੱਤਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਗਈਆਂ | ਸਤੀਸ਼ ਅਸੀਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਲੋਕ ਹੁਣ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਲਈ ਭਾਜਪਾ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰ੍ਹਾ ਉਤਰਨ ਦਾ ਕੰਮ ਕਰੇਗੀ | ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ | ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣਾਂ ਵਿਚ ਮਿਹਨਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਨਰਿੰਦਰ ਮਿੱਤਲ ਨੇ ਕਿਹਾ ਕਿ ਭਾਜਪਾ ਇਕ ਅਨੁਸ਼ਾਸਿਤ ਤੇ ਮਜ਼ਬੂਤ ਸੰਗਠਨ ਹੈ ਅਤੇ ਨਗਰ ਕੌਂਸਲ ਚੋਣਾਂ ਵਿਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਮੀਟਿੰਗ ਵਿਚ ਚੋਣ ਪ੍ਰਚਾਰ ਨੂੰ ਤੇਜ਼ ਕਰਨ, ਬੂਥ ਪੱਧਰ 'ਤੇ ਟੀਮਾਂ ਬਣਾਉਣ ਅਤੇ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤਹਿ ਕਰਨ ਬਾਰੇ ਵੀ ਚਰਚਾ ਕੀਤੀ ਗਈ | ਆਗੂਆਂ ਨੇ ਸਾਰੇ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਦਾ ਸੱਦਾ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕ ਬਲਦੇਵ ਸਿੰਘ ਬੱਲਮਗੜ੍ਹ, ਗੁਰਚਰਨ ਸਿੰਘ ਸੰਧੂ, ਭਾਰਤ ਭੂਸ਼ਣ ਬਿੰਟਾ, ਅਸ਼ਵਨੀ ਗਿਰਧਰ, ਸਤੀਸ਼ ਭਟੇਜਾ, ਪੁਸ਼ਪਿੰਦਰ ਸਿੰਘ ਭੰਡਾਰੀ, ਰਾਜ ਕੁਮਾਰ ਮੇਲੂ ਭਟੇਜਾ, ਮੰਡਲ ਪ੍ਰਧਾਨ ਪੂਜਾ ਕੱਕੜ, ਮੰਡਲ ਪ੍ਰਧਾਨ ਹਰੀਸ਼ ਵਾਟਸ, ਮੰਡਲ ਪ੍ਰਧਾਨ ਰਜਿੰਦਰ ਕੁਮਾਰ, ਰਾਜੀਵ ਦਾਬੜਾ ਅਤੇ ਹੋਰ ਵੀ ਕਈ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਵਿਖੇ ਬੀ.ਏ. ਐੱਲ.ਐੱਲ.ਬੀ. ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।