21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਚੋਣਾਂ-2026 ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ

ਅਜੀਤ ਡੈਸਕ 14-05-2026
ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਨਗਰ ਕੌਂਸਲ ਚੋਣਾਂ-2026 ਸਬੰਧੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ | ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਕਮ-ਰਿਟਰਨਿੰਗ ਅਫਸਰ ਜੈਤੋ ਵਿਕਰਮਜੀਤ ਨੇ ਦੱਸਿਆ ਕਿ ਨਗਰ ਕੌਂਸਲ ਜੈਤੋ ਦੀਆਂ ਚੋਣਾਂ ਲਈ ਮਿਤੀ 16 ਮਈ ਤੱਕ ਨਾਮਜ਼ਦਗੀ ਪੱਤਰ ਦਫਤਰ ਉਪ-ਮੰਡਲ ਮੈਜਿਸਟ੍ਰੇਟ ਜੈਤੋ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦ ਕਿ 19 ਮਈ 2026 ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ | ਉਨ੍ਹਾਂ ਦੱਸਿਆ ਕਿ ਮਿਤੀ 26 ਮਈ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ 2026 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਉਨ੍ਹਾਂ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਿਤ ਸਮੇਂ ਅੰਦਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਅਮਨਜੋਤ ਸਿੰਘ ਨੇ ਆਰਟਸ ਗਰੁੱਪ 'ਚ 98.6 ਫ਼ੀਸਦੀ ਅੰਕਾਂ ਨਾਲ ਜ਼ਿਲ੍ਹਾ ਟੋਪਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।