21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਸਕੂਲ ਉਦੇਕਰਨ ਵਿਖੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 14-05-2026
ਸ੍ਰੀ ਮਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਦੀਪਕ ਬਾਂਸਲ ਵਲੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਜਮਾਤ ਇੰਚਾਰਜ ਰੀਤੂ ਰਾਣੀ, ਰਮਨਦੀਪ ਕੌਰ ਤੇ ਸਮੂਹ ਵਿਸ਼ਾ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਦੀਪਕ ਬਾਂਸਲ ਨੇ ਦੱਸਿਆ ਕਿ ਵਿਦਿਆਰਥਣ ਗੁਰਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਉਦੇਕਰਨ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਭਾਰਤ ਭੂਸ਼ਣ ਪੁੱਤਰ ਨਾਨਕ ਚੰਦ ਵਾਸੀ ਮਾਡਲ ਟਾਊਨ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਪੁੱਤਰੀ ਗੁਲਾਬ ਸਿੰਘ ਵਾਸੀ ਪਿੰਡ ਉਦੇਕਰਨ ਅਤੇ ਧਰਮਵੀਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਉਦੇਕਰਨ ਨੇ 85 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਦੀਪਕ ਬਾਂਸਲ ਨੇ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਉਨ੍ਹਾਂ ਦੀ ਕਠਿਨ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ |
ਪਿਛਲੀ ਖ਼ਬਰ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਨੈਸ਼ਨਲ ਟੈਕਨਾਲੋਜੀ ਦਿਵਸ ਮਨਾਇਆ ਅਗਲੀ ਖ਼ਬਰ ਭੋਲੇ ਦੀ ਫ਼ੌਜ ਮਲੋਟ ਵਲੋਂ ਸੀ.ਐੱਚ.ਸੀ. ਦੋਦਾ ਨੂੰ ਪੱਖੇ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।