21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਲੋਂ ਦਸਵੀਂ ਜਮਾਤ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਹਰਲੀਨ ਸ਼ਰਮਾ ਦਾ ਕੀਤਾ ਸਨਮਾਨ

ਅਜੀਤ ਡੈਸਕ 14-05-2026
ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਲੋਂ 10ਵੀਂ ਜਮਾਤ ਦੀ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਹਰਲੀਨ ਸ਼ਰਮਾ ਅਤੇ ਮੈਰਿਟ ਵਿਚ ਆਉਣ ਵਾਲੀਆਂ ਤਿੰਨੋਂ ਵਿਦਿਆਰਥਣਾਂ ਅਵਨੀਤ ਕੌਰ, ਏਕਮਦੀਪ ਕੌਰ, ਸਿਮਰਨਜੀਤ ਕੌਰ ਅਤੇ 95 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਪ੍ਰਬੰਧਕੀ ਕਮੇਟੀ ਵਲੋਂ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਸਰਪ੍ਰਸਤ ਪਵਨ ਕੁਮਾਰ, ਪ੍ਰਧਾਨ ਰਾਕੇਸ਼ ਰੋਮਾਣਾ, ਮੀਤ ਪ੍ਰਧਾਨ ਰਮੇਸ਼ ਵਰਮਾ, ਸਕੱਤਰ ਮਦਨ ਲਾਲ ਗੋਇਲ, ਮੈਨੇਜਰ ਦਿਨੇਸ਼ ਗੋਇਲ, ਖਜ਼ਾਨਚੀ ਅਨਿਲ ਬਾਂਸਲ, ਸਹਿ ਸਕੱਤਰ ਪੰਕਜ ਸਿੰਗਲਾ, ਡਿਪਟੀ ਮੈਨੇਜਰ ਮੁਕੇਸ਼ ਗੋਇਲ ਸਾਲਸੀ ਬੋਰਡ ਦੇ ਚੇਅਰਮੈਨ ਪ੍ਰਸ਼ੋਤਮ ਸਿੰਗਲਾ, ਮੈਂਬਰ ਸਾਹਿਲ ਮਿੱਤਲ, ਅਸ਼ੋਕ ਤਾਇਲ, ਦਿਪਾਂਸ਼ੂ ਗੋਇਲ, ਰਿੰਕੂ ਬਾਂਸਲ, ਵਰੁਨ ਲੋਹੀਆ ਅਤੇ ਸੰਜੀਵ ਕੁਮਾਰ ਬਾਂਸਲ ਆਪਣੇ ਪਰਿਵਾਰ ਦੇ ਮੈਂਬਰਾਂ ਸਮੇਤ ਪਹੁੰਚੇ ਹੋਏ ਸਨ | ਸਥਾਨਕ ਸ਼ਹਿਰ ਵਿਚ ਰੋਡ ਸ਼ੋਅ ਕਰਦਿਆਂ ਕਾਫ਼ਲਾ ਸਕੂਲ ਵਿਚ ਪਹੁੰਚਿਆ, ਸਕੂਲ ਪਹੁੰਚਣ 'ਤੇ ਮਾਂ ਸਰਸਵਤੀ ਦਾ ਅਸ਼ੀਰਵਾਦ ਲਿਆ ਗਿਆ | ਫਿਰ ਵਿਦਿਆਰਥੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਹਰਲੀਨ ਸ਼ਰਮਾ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਲੜਕੀ ਨੂੰ 51000 ਦੇ ਚੈੱਕ ਨਾਲ, ਮੈਰਿਟ ਵਿਚੋਂ ਆਉਣ ਵਾਲੀਆਂ ਤਿੰਨੋਂ ਵਿਦਿਆਰਥਣਾਂ ਨੂੰ 5100-5100 ਅਤੇ 95 ਪ੍ਰਤੀਸ਼ਤ ਤੋਂ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1100-1100 ਰੁਪਏ ਨਕਦ ਇਨਾਮ ਨਾਲ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਪਿੰਕ ਫੋਕਸ ਅਤੇ ਕੇਕ ਦਾ ਪ੍ਰੰਬਧ ਯਸ਼ੀਕਾ ਅਤੇ ਹਿਮਾਸ਼ੂ ਜਿੰਦਲ ਵਲੋਂ ਕੀਤਾ ਗਿਆ | ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਸਹਿਬਾਨਾਂ ਅਤੇ ਪਿ੍ੰਸੀਪਲ ਕੁਸਮ ਕਾਲੜਾ ਦਾ ਵੀ ਸਨਮਾਨ ਕੀਤਾ ਗਿਆ ਅਤੇ ਬਹੁਤ-ਬਹੁਤ ਵਧਾਈ ਦਿੱਤੀ
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਲਾਘਾਯੋਗ ਅਗਲੀ ਖ਼ਬਰ ਸ੍ਰੀ ਅਗਰਵਾਲ ਸਭਾ ਨੇ 5143ਵਾਂ ਅਗਰਵੰਸ਼ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।