21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 14-05-2026
ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਚੇਅਰਪਰਸਨ ਚਰਨਜੀਤ ਕੌਰ ਅਤੇ ਦਲਜੀਤ ਕੌਰ ਨੇ ਦੱਸਿਆ ਕਿ ਬੋਰਡ ਵਲੋਂ ਐਲਾਨੇ ਗਏ ਇਸ ਨਤੀਜੇ 'ਚ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਪੁੱਤਰੀ ਜੋਗਾ ਸਿੰਘ ਨੇ ਪਹਿਲਾ, ਹਰਕੀਰਤ ਕੌਰ ਪੁੱਤਰੀ ਲਖਵਿੰਦਰ ਸਿੰਘ, ਹਰਮਨਦੀਪ ਕੌਰ ਪੁੱਤਰੀ ਸਿਕੰਦਰ ਸਿੰਘ ਨੇ ਦੂਜਾ ਅਤੇ ਅਰਸ਼ਦੀਪ ਕੌਰ ਪੁੱਤਰੀ ਰਣਜੀਤ ਸਿੰਘ ਨੇ ਸਕੂਲ ਮੈਰਿਟ ਵਿਚ ਤੀਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤ 'ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਵਾੜਾ ਭਾਈ ਕਾ ਮੇਨ ਅਤੇ ਵਾੜਾ ਭਾਈ ਕਾ ਖੁਰਦ ਨੂੰ ਗਰਾਟਾਂ ਦੇ ਚੈੱਕ ਵੰਡੇ ਅਗਲੀ ਖ਼ਬਰ ਨਗਰ ਕੌਂਸਲ ਜੈਤੋ ਦੇ ਸਾਬਕਾ ਵਾਈਸ ਪ੍ਰਧਾਨ ਸ਼ੇਰ ਸਿੰਘ ਸ਼ੇਰਾ ਨੇ ਕਾਂਗਰਸ ਨੂੰ ਕਿਹਾ ਅਲਵਿਦਾ, ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।