21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਮਿਸ਼ਨ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 14-05-2026
ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਗੁਰਪ੍ਰੀਤ ਸਿੰਘ ਮੱਕੜ ਨੇ ਦੱਸਿਆ ਕਿ ਸਹਿਜਵੀਰ ਸਿੰਘ ਬਰਾੜ ਪੁੱਤਰ ਜਗਦੀਪ ਸਿੰਘ ਬਰਾੜ ਨੇ ਸਕੂਲ ਮੈਰਿਟ 'ਚੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਕਰਨ ਅਦਲੱਖਾ ਪੁੱਤਰ ਸੰਜੀਵ ਕੁਮਾਰ ਅਤੇ ਪ੍ਰਨੀਤ ਕੌਰ ਪੁੱਤਰੀ ਮਨਜਿੰਦਰ ਸਿੰਘ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਦੀਪਿਕਾ ਸਤੀਜਾ ਪੁੱਤਰੀ ਧਰਮਿੰਦਰ ਸਤੀਜਾ ਨੇ 90 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਮੈਰਿਟ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮਨੀਸਾ ਕੌਰ ਪੁੱਤਰੀ ਹਰਜਿੰਦਰ ਸਿੰਘ ਅਤੇ ਮਾਨਵ ਪੁੱਤਰ ਦਵਿੰਦਰ ਕੁਮਾਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਸਕੂਲ ਚੇਅਰਮੈਨ ਕਰਨੈਲ ਸਿੰਘ ਮੱਕੜ ਨੇ ਇਸ ਖੁਸ਼ੀ ਦੇ ਮੌਕੇ 'ਤੇ ਪਿ੍ੰਸੀਪਲ ਸਮੇਤ ਸਕੂਲ ਸਟਾਫ਼ ਨੂੰ ਉਨ੍ਹਾਂ ਦੀ ਮਿਹਨਤ ਲਈ ਮੁਬਾਰਕਬਾਦ ਦਿੱਤੀ | ਵਾਈਸ ਪਿ੍ੰਸੀਪਲ ਰਵਨੀਤ ਕੌਰ ਮੱਕੜ ਨੇ ਬੋਰਡ ਪ੍ਰੀਖਿਆ 'ਚੋਂ ਮੱਲਾਂ ਮਾਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਮੈਨੇਜਰ ਪਰਮਜੀਤ ਕੌਰ ਮੱਕੜ ਨੇ ਵੀ ਇਸ ਮੌਕੇ ਖੁਸ਼ੀ ਦਾ ਇਜ਼ਹਾਰ ਕੀਤਾ |
ਪਿਛਲੀ ਖ਼ਬਰ ਵਿਸ਼ਵ ਨਰਸਿੰਗ ਦਿਵਸ ਮਨਾਇਆ ਅਗਲੀ ਖ਼ਬਰ ਵਾੜਾ ਭਾਈ ਕਾ ਮੇਨ ਅਤੇ ਵਾੜਾ ਭਾਈ ਕਾ ਖੁਰਦ ਨੂੰ ਗਰਾਟਾਂ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।