21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਚੋਣਾਂ-2026ਚੋਣਾਂ ਦੌਰਾਨ ਅਸਲ੍ਹਾ/ਹਥਿਆਰ ਚੁੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ -ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਰਾਹੁਲ ਚਾਬਾ <br/> 14-05-2026
ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਵਿਚ ਨਗਰ ਕੌਂਸਲ ਫ਼ਰੀਦਕੋਟ, ਨਗਰ ਕੌਂਸਲ ਕੋਟਕਪੂਰਾ ਅਤੇ ਨਗਰ ਕੌਂਸਲ ਜੈਤੋ ਜਿੱਥੇ ਚੋਣਾਂ ਹੋ ਰਹੀਆਂ ਹਨ ਦੀ ਹਦੂਦ ਅੰਦਰ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ ਅਤੇ ਹੋਰ ਘਾਤਕ ਅਸਲਾ/ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ 'ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ | ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ | ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀ, ਪੈਟਰੋਲ ਪੰਪ ਮਾਲਿਕ, ਜਵੈਲਰੀ ਸ਼ਾਪ ਮਾਲਕ, ਗੰਨਮੈਨ (ਸਰਕਾਰੀ, ਪ੍ਰਾਈਵੇਟ) 'ਤੇ ਲਾਗੂ ਨਹੀਂ ਹੋਣਗੇ | ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਨਗਰ ਨਿਗਮ/ਨਗਰ ਕੌਂਸਲ ਚੋਣਾਂ 2026 ਮਿਤੀ 26 ਮਈ ਨੂੰ ਹੋਣ ਜਾ ਰਹੀਆਂ ਹਨ | ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰਕਾਂ ਨੂੰ ਅਸਲਾ ਚੁੱਕਣ/ਕੈਰੀ ਕਰਨ ਤੋਂ ਰੋਕਣਾ ਅਤਿ ਜ਼ਰੂਰੀ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ |
ਪਿਛਲੀ ਖ਼ਬਰ ਆਭਾ-ਆਈ.ਡੀ. ਬਣਾਉਣ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਸਫ਼ਾਈ ਕਾਮਿਆਂ ਵਲੋਂ ਅੱਠਵੇਂ ਦਿਨ ਵੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।