08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਮੇਸ਼ ਪਬਲਿਕ ਸਕੂਲ ਦੀ ਅਮੀਸ਼ੀ ਨਾਨ ਮੈਡੀਕਲ ਗੁਰੱਪ 'ਚੋਂ 97.4% ਅੰਕ ਲੈ ਕੇ ਜ਼ਿਲ੍ਹੇ 'ਚ ਟਾਪਰ

ਅਜੀਤ ਡੈਸਕ 15-05-2026
ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਸੀ.ਬੀ.ਐਸ.ਈ. ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਅਮੀਸ਼ੀ ਨੇ 97.4% ਅੰਕ ਪ੍ਰਾਪਤ ਕਰਕੇ ਨਾਨ ਮੈਡੀਕਲ ਗੁਰੱਪ 'ਚ ਜ਼ਿਲ੍ਹੇ 'ਚ ਟਾਪ ਕੀਤਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਮ ਸਕੱਤਰ ਜਸਵੀਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਸਕੂਲ ਪਿਛਲੀ ਅੱਧੀ ਸਦੀ ਤੋਂ ਆਪਣੇ ਸ਼ਾਨਦਾਰ ਨਤੀਜਿਆਂ ਕਾਰਨ ਪੰਜਾਬ ਦੇ ਸਰਵੋਤਮ ਸਕੂਲਾਂ ਵਿਚ ਸ਼ਾਮਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਅਪੂਰਵ ਦੇਵਗਨ ਨੇ ਦੱਸਿਆ ਕਿ ਕੁੱਲ 534 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਮੀਸ਼ੀ ਨੇ 97.4% ਅੰਕ ਲੈ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਹਰਲੀਨ ਕੌਰ ਗਰੇਵਾਲ ਤੇ ਅੰਸ਼ਨੂਰ ਕੌਰ ਨੇ 97.2% ਅੰਕ ਲੈ ਕੇ ਦੂਸਰਾ ਅਤੇ ਆਸਥਾ ਗੁਪਤਾ ਤੇ ਸਰਿਸ਼ਟੀ ਕੁਮਾਰੀ ਨੇ 97% ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਚਮਕਾਇਆ ਹੈ | 65 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਸਕੱਤਰ ਜਸਬੀਰ ਸਿੰਘ ਸੰਧੂ, ਵਾਈਸ ਪ੍ਰਧਾਨ ਡਾ. ਗੁਰਸੇਵਕ ਸਿੰਘ ਅਤੇ ਖ਼ਜ਼ਾਨਚੀ ਸਵਰਨਜੀਤ ਸਿੰਘ ਗਿੱਲ ਨੇ ਵਧੀਆ ਨਤੀਜਾ ਆਉਣ 'ਤੇ ਪਿ੍ੰਸੀਪਲ ਅਪੂਰਵ ਦੇਵਗਨ, ਰਵਿੰਦਰ ਚੌਧਰੀ ਰਜਿਸਟਰਾਰ ਕਮ ਪਿ੍ੰਸੀਪਲ, ਵਾਈਸ ਪਿ੍ੰਸੀਪਲ ਰਾਕੇਸ਼ ਧਵਨ ਤੇ ਸਮੂਹ ਸਟਾਫ਼ ਨੂੰ ਦਿਲੋਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਬਕਾਇਆ ਚਲਾਨ ਨਾ ਭਰਨ ਵਾਲੇ ਵਾਹਨਾਂ ਦੇ ਨੰਬਰ ਕੀਤੇ ਬਲੈਕ ਲਿਸਟ -ਆਰ.ਟੀ.ਓ. ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।