07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

2.50 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 15-05-2026
ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਰਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਕੋਠੇ ਰਾਮਸਰ ਤੋਂ ਪਿੰਡ ਢਿਲਵਾਂ ਕਲਾਂ ਨੂੰ ਆ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਹਿਰ ਦੀ ਪਟੜੀ 'ਤੇ ਪੁੱਜੀ ਤਾਂ ਨਹਿਰ ਦੀ ਪਟੜੀ ਛਿਪਦੇ ਪਾਸੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ | ਉਸ ਨੂੰ ਚੈਕ ਕਰਨ ਲਈ ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਗੱਡੀ ਰੋਕੀ ਤਾਂ ਉਹ ਪੁਲਿਸ ਪਾਰਟੀ ਨੂੰ ਗੱਡੀ ਵਿਚੋ ਉਤਰਦੇ ਦੇਖ ਕੇ ਵਿਅਕਤੀ ਘਬਰਾ ਕੇ ਕਾਹਲੀ ਨਾਲ ਪਿੱਛੇ ਵੱਲ ਤੇਜ਼ ਕਦਮੀਂ ਹੋ ਤੁਰਿਆ ਅਤੇ ਤੁਰੇ ਜਾਂਦੇ ਨੇ ਆਪਣੇ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਕੱਢ ਕੇ ਕੋਈ ਚੀਜ਼ ਨਹਿਰ ਵਿਚ ਸੁੱਟਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਸ ਵਲੋਂ ਸੁੱਟੀ ਹੋਈ ਚੀਜ਼ ਨੇੜੇ ਹੀ ਘਾਹ 'ਤੇ ਡਿੱਗ ਪਈ | ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਕੁਲਦੀਪ ਸਿੰਘ ਉਰਫ਼ ਟੋਟਾ ਵਾਸੀ ਪਿੰਡ ਢਿੱਲਵਾਂ ਕਲਾਂ ਵਜੋਂ ਕਰਵਾਈ | ਪੁਲਿਸ ਨੇ ਉਸ ਕੋਲੋਂ 2.50 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਲੜਕੀ ਨੂੰ ਵਰਗਲਾਉਣ ਵਾਲੇ ਲੜਕੇ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਬਕਾਇਆ ਚਲਾਨ ਨਾ ਭਰਨ ਵਾਲੇ ਵਾਹਨਾਂ ਦੇ ਨੰਬਰ ਕੀਤੇ ਬਲੈਕ ਲਿਸਟ -ਆਰ.ਟੀ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।