07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀ.ਐਨ. ਕਾਨਵੈਂਟ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 15-05-2026
ਪੰਜਗਰਾੲੀਂ ਕਲਾਂ, 14 ਮਈ (ਸੁਖਮੰਦਰ ਸਿੰਘ ਬਰਾੜ)-ਸੀ.ਬੀ.ਐਸ.ਈ. ਵਲੋਂ ਐਲਾਨ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਜੀ.ਐਨ. ਕਾਨਵੈਂਟ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਿਸ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਪੁਨੀਤ ਸੰਧੂ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਜਦਕਿ ਨੀਲਮ ਬਰਾੜ ਨੇ 93.8 ਫ਼ੀਸਦੀ ਅਤੇ ਅਮਾਨਤ ਕੌਰ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਅੰਗਰੇਜੀ ਵਿਸ਼ੇ ਵਿਚ ਵਿਦਿਆਰਥੀਆਂ ਨੇ 98 ਫ਼ੀਸਦੀ, ਪੰਜਾਬੀ ਵਿਸ਼ੇ ਵਿਚ 60 ਫ਼ੀਸਦੀ ਵਿਦਿਆਰਥੀਆਂ ਨੇ 97 ਫ਼ੀਸਦੀ ਤੱਕ ਅੰਕ ਪ੍ਰਾਪਤ ਕੀਤੇ | ਰਾਜਨੀਤੀ ਸ਼ਾਸ਼ਤਰ ਵਿਚ 20 ਫ਼ੀਸਦੀ ਵਿਦਿਆਰਥੀਆਂ ਨੇ 94 ਫ਼ੀਸਦੀ ਤੱਕ ਅੰਕ ਪ੍ਰਾਪਤ ਕੀਤੇ | ਹਿਸਟਰੀ ਵਿਚ ਪੁਨੀਤ ਸੰਧੂ ਨੇ 94 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਰੀਰਕ ਸਿੱਖਿਆ ਵਿਚੋਂ 50 ਫ਼ੀਸਦੀ ਵਿਦਿਆਰਥੀਆ ਨੇ 90 ਫ਼ੀਸਦੀ , ਇਨਫ਼ਾਰਮੇਸ਼ਨ ਟੈਕਨਾਲੋਜੀ 'ਚ 99 ਫ਼ੀਸਦੀ ਤੱਕ ਅੰਕ ਪ੍ਰਾਪਤ ਕੀਤੇ | ਇਸ ਤਰਾਂ ਅਕਾਊਾਟਸ ਵਿਚ ਵਿਦਿਆਰਥੀਆਂ ਨੇ 95 ਫ਼ੀਸਦੀ, ਅਰਥ ਸ਼ਾਸਤਰ ਵਿਚ 92 ਫ਼ੀਸਦੀ ਤੱਕ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ |
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।