07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸਮੇਸ਼ ਮਾਡਰਨ ਸਕੂਲ ਭਾਣਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 15-05-2026
ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਜ਼ਿਕਰਯੋਗ ਹੈ ਕਿ 12ਵੀਂ ਆਰਟਸ ਗਰੁੱਪ ਵਿਚੋਂ ਪਵਨਪ੍ਰੀਤ ਕੌਰ ਪੁੱਤਰੀ ਬਲਕਾਰ ਸਿੰਘ ਨੇ 95.4% ਅੰਕ ਲੈ ਕੇ ਪਹਿਲਾ, ਜੋਬਨਪ੍ਰੀਤ ਸਿੰਘ ਪੁੱਤਰ ਜਗਦੀਪ ਸਿੰਘ ਨੇ 79.8% ਅੰਕ ਲੈ ਕੇ ਦੂਜਾ ਅਤੇ ਸੁਖਪ੍ਰੀਤ ਕੌਰ ਪੁੱਤਰੀ ਬੋਹੜ ਸਿੰਘ ਨੇ 70.4% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ 12ਵੀਂ ਸਾਇੰਸ ਗਰੁੱਪ ਵਿਚੋਂ ਐਸ਼ਵੀਰ ਕੌਰ ਪੁੱਤਰੀ ਮੇਵਾ ਸਿੰਘ ਨੇ 88.4% ਅੰਕ ਲੈ ਕੇ ਪਹਿਲਾ, ਯਸ਼ਨੂਰ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 87.6% ਅੰਕ ਲੈ ਕੇ ਦੂਜਾ ਅਤੇ ਜਸਲੀਨ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 84% ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ ਅਤੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਪਿ੍ੰਸੀਪਲ ਡਾ. ਵੀਰਪਾਲ ਕੌਰ, ਵਾਈਸ ਪਿ੍ੰ. ਕਰਮਜੀਤ ਕੌਰ, ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਐਸ.ਬੀ.ਆਰ.ਐਸ ਪਬਲਿਕ ਸਕੂਲ ਘੁੱਦੂਵਾਲਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਅਗਲੀ ਖ਼ਬਰ ਤਾਜ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।