07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਐਸ.ਬੀ.ਆਰ.ਐਸ ਪਬਲਿਕ ਸਕੂਲ ਘੁੱਦੂਵਾਲਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

ਅਜੀਤ ਡੈਸਕ 15-05-2026
ਸਾਦਿਕ, 14 ਮਈ (ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੱਦੂਵਾਲਾ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿਚ ਸਾਇੰਸ ਗਰੁੱਪ ਦੀ ਗਗਨਦੀਪ ਕੌਰ 89 ਫ਼ੀਸਦੀ, ਰਾਜਵੀਰ ਕੌਰ 88 ਫ਼ੀਸਦੀ, ਕਾਸ਼ੀਸ਼ ਰਾਣੀ 83 ਫ਼ੀਸਦੀ, ਕਾਸ਼ਦੀਪ ਕੌਰ 82 ਫ਼ੀਸਦੀ, ਕਾਮਰਸ ਗਰੁੱਪ ਦੀ ਰਮਨਜੋਤ ਕੌਰ 83 ਫ਼ੀਸਦੀ, ਕਿਰਨਦੀਪ ਕੌਰ 81 ਫ਼ੀਸਦੀ, ਜੋਬਨਪ੍ਰੀਤ ਕੌਰ 81 ਫ਼ੀਸਦੀ ਅਤੇ ਆਰਟਸ ਗਰੁੱਪ ਦੀ ਗਗਨਦੀਪ ਕੌਰ 86 ਫ਼ੀਸਦੀ, ਗੁਰਵੀਰ ਕੌਰ 86 ਫ਼ੀਸਦੀ, ਜਸ਼ਨਪ੍ਰੀਤ ਕੌਰ 85 ਫ਼ੀਸਦੀ, ਜਸਲੀਨ ਕੌਰ 84 ਫ਼ੀਸਦੀ, ਅਨਮੋਲਪ੍ਰੀਤ ਕੌਰ 81 ਫ਼ੀਸਦੀ, ਮਨਦੀਪ ਕੌਰ 81 ਫ਼ੀਸਦੀ, ਸਰਬਜੀਤ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਸ਼ਮਸ਼ੇਰ ਸਿੰਘ ਸਿੱਧੂ ਨੇ ਇਸ ਸਫ਼ਲਤਾ ਦਾ ਸਿਹਰਾ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਪਾਸ ਹੋਣ ਦੀ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਡਿਵਾਈਨ ਮਾਤਾ ਗੁਜਰੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਦਸਮੇਸ਼ ਮਾਡਰਨ ਸਕੂਲ ਭਾਣਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।