07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡਿਵਾਈਨ ਮਾਤਾ ਗੁਜਰੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅਜੀਤ ਡੈਸਕ 15-05-2026
ਸਾਦਿਕ, 14 ਮਈ (ਆਰ.ਐਸ.ਧੁੰਨਾ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਡਿਵਾਈਨ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਸਕੂਲ ਦੇ ਚੇਅਰਮੈਨ ਕੰਵਰ ਹਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਕੂਲ ਦੇ 70 ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਹਿੱਸਾ ਲੈ ਕੇ 100 ਫ਼ੀਸਦੀ ਨਤੀਜਿਆਂ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ, ਜਿਨ੍ਹਾਂ ਵਿਚੋਂ 11 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਆਪਣੇ ਇਲਾਕੇ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਹੋਣਹਾਰ ਵਿਦਿਆਰਥੀ ਹੇਮਨ ਗਿਰਧਰ ਨੇ 98.2 ਫੀਸਦੀ ਅੰਕਾਂ ਨਾਲ ਪਹਿਲਾ, ਰੀਆ ਗੋਇਲ ਨੇ 98 ਫ਼ੀਸਦੀ ਅੰਕਾਂ ਨਾਲ ਦੂਸਰਾ ਅਤੇ ਪ੍ਰਾਚੀ ਨੇ 95.8 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ ਹੈ ਤੋਂ ਇਲਾਵਾ ਹੇਮਨ ਗਿਰਧਰ ਨੇ ਬਾਇਓਲੋਜੀ ਅਤੇ ਇੰਗਲਿਸ਼ ਵਿਚੋਂ 100 'ਚੋਂ 100 ਅੰਕ, ਰੀਆ ਗੋਇਲ ਅਤੇ ਅਬੀਜੀਤ ਸਿੰਘ ਸੰਘਾ ਨੇ ਇੰਗਲਿਸ਼ ਵਿਚੋਂ 100 'ਚੋਂ 100 ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਕੰਵਰ ਹਰਿੰਦਰ ਸਿੰਘ ਸੰਧੂ, ਐਡਵੋਕੇਟ ਸੁਖਮਨ ਸਿੰਘ ਸੰਧੂ, ਕਰਮਵੀਰ ਕੌਰ ਅਤੇ ਪਿ੍ੰਸੀਪਲ ਲਖਵਿੰਦਰ ਸਿੰਘ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੀਆਂ ਵਿਦਿਆਰਥਣਾਂ ਨੇ ਸੀ.ਬੀ.ਐਸ.ਈ ਨਤੀਜਿਆਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਐਸ.ਬੀ.ਆਰ.ਐਸ ਪਬਲਿਕ ਸਕੂਲ ਘੁੱਦੂਵਾਲਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।