05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਹਾਤਮਾ ਗਾਂਧੀ ਮੈਮੋਰੀਅਲ ਸਕੂਲ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਅਜੀਤ ਡੈਸਕ 15-05-2026
ਫ਼ਰੀਦਕੋਟ, 14 ਮਈ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ 100% ਨਤੀਜਾ ਪ੍ਰਾਪਤ ਕੀਤਾ ਹੈ | ਇਸ ਸਕੂਲ ਦੀ ਵਿਦਿਆਰਥਣ ਚਹਿਕ ਨੇ 96% ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਦੱਸਿਆ ਕਿ ਵਿਦਿਆਰਥਣ ਚਹਿਕ ਨੇ ਸਮਾਜਿਕ ਸਿੱਖਿਆ ਅਤੇ ਹਿੰਦੀ ਵਿਚ 100% ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਭਾਰਤੀ ਨੇ 95%, ਜਸਮੀਤ ਕੌਰ ਨੇ 92% ਅਤੇ ਬਲਜੋਤ ਕੌਰ ਨੇ 90% ਅੰਕ ਹਾਸਿਲ ਕੀਤੇ ਹਨ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਵਿਦਿਆਰਥੀਆਂ ਉਨ੍ਹਾਂ ਦੇ ਮਾਤਾ ਪਿਤਾ ਅਧਿਆਪਕਾਂ ਨੂੰ ਵਧਾਈ ਦਿੱਤੀ | ਸਕੂਲ ਦੇ ਚੇਅਰਮੈਨ ਪ੍ਰਦੀਪ ਸੂਰੀ ਨੇ ਇਸ ਪ੍ਰਾਪਤੀ ਲਈ ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਦੀ ਅਗਵਾਈ ਮਾਤਾ ਪਿਤਾ ਦੇ ਸੰਸਕਾਰ ਅਤੇ ਅਧਿਆਪਕਾਂ ਦੀ ਮਿਹਨਤ ਲਈ ਪ੍ਰਸੰਸਾ ਕੀਤੀ |
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸਕੂਲ ਭਾਣਾ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਬਿਜਲੀ ਸਪਲਾਈ 17, 18 ਤੇ 20 ਨੂੰ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।