11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

9 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਅਜੀਤ ਡੈਸਕ 16-05-2026
ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸਤੀਸ਼ ਕੁਮਾਰ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁਲ ਹੇਠ ਮੋਗਾ ਰੋਡ ਕੋਟਕਪੂਰਾ ਪਾਸ ਪੁੱਜੀ ਤਾਂ ਦੋ ਨੌਜਵਾਨ ਸਾਹਮਣੇ ਖੜ੍ਹੇ ਦਿਖਾਈ ਦਿੱਤੇ | ਇਕ ਨੌਜਵਾਨ ਦੇ ਹੱਥ ਵਿਚ ਲਿਫ਼ਾਫ਼ੀ ਫੜ੍ਹੀ ਹੋਈ ਸੀ ਅਤੇ ਦੂਸਰਾ ਉਸ ਵਿਚੋਂ ਕੁਝ ਕੱਢ ਰਿਹਾ ਸੀ | ਜਿੰਨ੍ਹਾਂ ਨੇ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜ੍ਹੀ ਇਕ ਪਾਰਦਰਸ਼ੀ ਮੋਮੀ ਲ਼ਿਫ਼ਾਫ਼ੀ ਹੇਠਾਂ ਸੁੱਟ ਦਿੱਤੀ ਅਤੇ ਆਪ ਦੋਨੋਂ ਜਣੇ ਤੇਜ਼ਕਦਮੀ ਤੁਰਨ ਲੱਗੇ | ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ ਵਿਚੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਭੁਪਿੰਦਰ ਸਿੰਘ ਭਿੰਦਾ ਅਤੇ ਸਲੀਮ ਮਸੀਹ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਕਿਸਾਨਾਂ 'ਤੇ ਦਰਜ ਕੀਤੇ ਪਰਚਿਆਂ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਨਿਖੇਧੀ ਅਗਲੀ ਖ਼ਬਰ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਤੀਜੇ ਦਿਨ ਤੱਕ 301 ਭਰੇ ਗਏ ਨਾਮਜ਼ਦਗੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।