11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁੱਖ ਮੰਤਰੀ 'ਤੇ ਲੈਂਡ ਮਾਰਗੇਜ਼ ਬੈਂਕ ਦੇ ਭਿ੍ਸ਼ਟ ਅਧਿਕਾਰੀਆਂ ਨੂੰ ਬਚਾਉਣ ਦਾ ਦੋਸ਼-ਬੇ.ਕੇ.ਯੂ. ਸਿੱਧੂਪੁਰ

ਅਜੀਤ ਡੈਸਕ 16-05-2026
ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਬੀ.ਕੇ.ਯੂ. ਸਿੱਧੂਪੁਰ ਵਲੋਂ ਸਥਾਨਕ ਲੈਂਡ ਮਾਰਗੇਜ਼ ਬੈਂਕ ਦੇ ਅਧਿਕਾਰੀਆਂ ਖ਼ਿਲਾਫ਼ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਅੱਜ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਦੋਸ਼ ਲਗਾਇਆ ਕਿ ਕਿਸਾਨਾਂ ਦਾ ਪੁੱਤ ਹੋਣ ਦਾ ਵਿਖਾਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਅਗਵਾਈ ਵਾਲੀ ਲੈਂਡ ਮਾਰਗੇਜ਼ ਬੈਂਕ ਦੇ ਭਿ੍ਸ਼ਟ ਅਫ਼ਸਰਾਂ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ | ਉਹ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੀ ਬਿਜਾਏ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਲਈ ਰਾਹ ਪੱਧਰਾਂ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਲੈਂਡ ਮਾਰਗੇਜ਼ ਬੈਂਕ ਦੀ ਭਿ੍ਸ਼ਟ ਅਫ਼ਸਰਸ਼ਾਹੀ ਨੂੰ ਬਚਾਉਣ ਲਈ ਰਾਜਨੀਤਿਕ ਅਤੇ ਭਿ੍ਸ਼ਟ ਬੈਂਕ ਅਧਿਕਾਰੀਆਂ ਦਾ ਗੱਠਜੋੜ ਪੱਬਾਂ ਭਾਰ ਹੋਇਆ ਫ਼ਿਰਦਾ ਹੈ | ਇਸ ਮੌਕੇ ਬੋਹੜ ਸਿੰਘ ਰੁਪੱਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਲਵਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਜ਼ਿਲ੍ਹਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਨਿਰਮਲ ਸਿੰਘ ਢਿਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਤੇਜ਼ਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਰਤਨ ਸਿੰਘ ਮੱਲਕੇ ਅਤੇ ਕਾਕਾ ਸਿੰਘ ਠੱਠੀ ਭਾਈ ਜ਼ਿਲ੍ਹਾ ਮੋਗਾ, ਸੁਰਜੀਤ ਸਿੰਘ ਸੇਵੇਵਾਲਾ ਕਾਰਜਕਾਰੀ ਪ੍ਰਧਾਨ ਬਲਾਕ ਜੈਤੋ, ਜਤਿੰਦਰਜੀਤ ਸਿੰਘ ਭਿੰਡਰ ਨੌਜਵਾਨ ਆਗੂ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਆਦਿ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ 'ਚੋਂ ਟਾਪਰ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਜਸਮਨ ਸਿੰਘ ਬਰਾੜ ਦਾ ਸਨਮਾਨ ਅਗਲੀ ਖ਼ਬਰ ਕਿਸਾਨਾਂ 'ਤੇ ਦਰਜ ਕੀਤੇ ਪਰਚਿਆਂ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।