ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਬਾਰ੍ਹਵੀਂ ਜਮਾਤ ਦੇ ਜ਼ਿਲ੍ਹੇ ਭਰ ਦੇ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਵਲੋਂ ਉਕਤ ਪੋ੍ਰਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਲਈ ਪ੍ਰੋ ਐਚ.ਐਸ.ਪਦਮ, ਮਾਸਟਰ ਸੋਮਨਾਥ ਅਰੋੜਾ ਅਤੇ ਲੈਕਚਰਾਰ ਮੁਖਤਿਆਰ ਸਿੰਘ ਮੱਤਾ ਅਧਾਰਿਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਵਿੱਤ ਸਕੱਤਰ ਜਸਕਰਨ ਸਿੰਘ ਭੱਟੀ ਅਤੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ 17 ਮਈ ਦਿਨ ਐਤਵਾਰ ਨੂੰ ਸਵੇਰੇ 7 ਵਜੇ ਕਲੱਬ ਦੇ ਮਿਊਾੁਸਪਲ ਪਾਰਕ ਕੋਟਕਪੂਰਾ ਵਿਖੇ ਮੰਚ 'ਤੇ ਇਹ ਸਨਮਾਨ ਸਮਾਰੋਹ ਰੱਖਿਆ ਗਿਆ ਹੈ | ਸੁਰਿੰਦਰ ਸਿੰਘ ਸਦਿਉੜਾ ਅਤੇ ਸੁਨੀਲ ਕੁਮਾਰ ਬਿੱਟਾ ਗਰੋਵਰ ਨੇ ਦੱਸਿਆ ਕਿ ਉਕਤ ਸਨਮਾਨ ਸਮਾਰੋਹ ਵਿੱਚ ਹੋਣਹਾਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਕੂਲ ਮੁਖੀਆਂ ਨੂੰ ਵੀ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਵੇਗੀ | ਇਸ ਮੌਕੇ ਚੇਅਰਮੈਨ ਪੱਪੂ ਲਾਹੌਰੀਆ, ਡਾ.ਦੇਵ ਰਾਜ, ਓਮ ਪ੍ਰਕਾਸ਼ ਗੁਪਤਾ, ਲੈਕਚਰਾਰ ਵਿਨੋਦ ਧਵਨ, ਦਰਸ਼ਨ ਸਿੰਘ ਆਰੇਵਾਲਾ, ਰਾਏਵਿੰਦਰ ਸਿੰਘ ਰਾਊ, ਸੁਖਵਿੰਦਰ ਸਿੰਘ ਬਾਗੀ, ਰਜਿੰਦਰ ਸਿੰਘ ਰਾਜੂ, ਟੀਟੂ ਛਾਬੜਾ ਅਤੇ ਪੱਪਾ ਮਲਹੋਤਰਾ ਹਾਜ਼ਰ ਸਨ |