ਮਲੋਟ, 15 ਮਈ (ਪਾਟਿਲ)-ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਕੱਟਿਆਂਵਾਲੀ ਵਲੋਂ 12ਵੀਂ ਜਮਾਤ ਦੇ ਨਤੀਜਿਆਂ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀ ਜਗਰੂਪ ਸਿੰਘ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਗਰੂਪ ਸਿੰਘ ਨੇ 12ਵੀਂ ਜਮਾਤ ਵਿਚੋਂ ਸ਼ਾਨਦਾਰ ਅੰਕ ਹਾਸਿਲ ਕਰਕੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ (ਜ਼ਿਲ੍ਹਾ ਟਾਪਰ) ਪ੍ਰਾਪਤ ਕਰਕੇ ਸਕੂਲ ਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਪਿ੍ੰਸੀਪਲ ਰਾਜਵੀਰ ਕੌਰ ਬਰਾੜ ਅਤੇ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਟਾਪਰ ਜਗਰੂਪ ਸਿੰਘ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਪਿ੍ੰਸੀਪਲ ਰਾਜਵੀਰ ਕੌਰ ਬਰਾੜ ਨੇ ਕਿਹਾ ਕਿ ਜਗਰੂਪ ਸਿੰਘ ਦੀ ਇਹ ਵੱਡੀ ਪ੍ਰਾਪਤੀ ਉਸ ਦੀ ਦਿਨ-ਰਾਤ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਰਹਿਨੁਮਾਈ ਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਪ੍ਰਬੰਧਕਾਂ ਤੇ ਸਮੂਹ ਸਟਾਫ਼ ਨੇ ਜਗਰੂਪ ਸਿੰਘ ਦੀ ਇਸ ਬੇਮਿਸਾਲ ਉਪਲਬਧੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਸ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |