08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਨਾਨਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 16-05-2026
ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਦਸਵੀ ਅਤੇ ਬਾਰਵੀਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਸਕੂਲ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੰਘਾ ਅਤੇ ਪਿੰ੍ਰਸੀਪਲ ਰੁਪਿੰਦਰ ਕੌਰ ਨੇ ਦੱਸਿਆ ਹੈ ਕਿ ਸਕੂਲ ਪੱਧਰ 'ਤੇ ਦਸਵੀਂ ਜਮਾਤ 'ਚੋਂ ਨਵਜੋਤ ਕੌਰ ਵਾਸੀ ਪਿੰਡ ਮਾਹਲਾ ਕਲਾਂ ਪਹਿਲਾ ਸਥਾਨ, ਗੁਰਨੂਰ ਸਿੰਘ ਵਾਸੀ ਢੁੱਡੀ ਨੇ ਦੂਜਾ ਸਥਾਨ ਅਤੇ ਨਵਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਵੇਂ ਹੀ ਬਾਰ•ਵੀਂ ਜਮਾਤ 'ਚੋਂ ਪਰਨੀਤ ਕੌਰ ਵਾਸੀ ਪਿੰਡ ਕਲੇਰ ਨੇ 90 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਅਤੇ ਹਰਮਨਦੀਪ ਕੌਰ ਵਾਸੀ ਪਿੰਡ ਚੰਦੜ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਕੱਬਰਵੱਛਾ ਨੇ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਬੱਚਿਆਂ, ਮਾਪਿਆਂ ਅਤੇ ਉਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਚੰਗੀ ਸਿੱੱਖਿਆ ਦੇ ਕੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ |

ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ 10ਵੀਂ ਜਮਾਤ ਦੇ ਅੱਵਲ ਬੱਚੇ ਸਨਮਾਨਿਤ ਅਗਲੀ ਖ਼ਬਰ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰ ਜਗਰੂਪ ਸਿੰਘ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।