08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਿਵੇਕ ਸਕੂਲ ਬਰਗਾੜੀ ਵਿਖੇ 10ਵੀਂ ਜਮਾਤ ਦੇ ਅੱਵਲ ਬੱਚੇ ਸਨਮਾਨਿਤ

ਅਜੀਤ ਡੈਸਕ 16-05-2026
ਬਰਗਾੜੀ, 15 ਮਈ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੀ ਬੱਚੀ ਵੈਸਨਵੀ ਰਾਣੀ ਨੇ 93.5 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਵਿਚ ਪਹਿਲਾ, ਅਰਮਾਨਦੀਪ ਕੌਰ ਨੇ 88.1 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਸਰਾ, ਗੁਰਨੀਤ ਕੌਰ ਨੇ 86 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਸਰਾ, ਗੁਰਜਿੰਦਰ ਕੌਰ ਨੇ 82.9 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਚੌਥਾ, ਅਰਸ਼ਪ੍ਰੀਤ ਕੌਰ ਅਤੇ ਰਾਜਦੀਪ ਸਿੰਘ ਨੇ 80 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਿਲ ਕਰਕੇ ਇਸ ਸਕੂਲ, ਇਲਾਕੇ, ਮਾਪਿਆਂ, ਅਧਿਆਪਕਾਂ ਆਦਿ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ 10ਵੀਂ ਜਮਾਤ ਦੇ ਦੂਸਰੇ ਬੱਚੇ ਵੀ ਵਧੀਆ ਅੰਕ ਹਾਸਿਲ ਕਰਕੇ ਪਾਸ ਹੋਏ | ਇੰਨ੍ਹਾਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਕੂਲ ਚੇਅਰਮੈਨ ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਪਿ੍ੰਸੀਪਲ ਸੋਨੀਆ ਸੇਠੀ ਨੇ ਸਨਮਾਨਿਤ ਕਰਦਿਆਂ ਬੱਚਿਆਂ, ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇੰਨ੍ਹਾਂ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਵਲੋਂ ਕਰਵਾਈ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਉਪ ਪਿੰ੍ਰਸੀਪਲ ਅਮਰਜੀਤ ਕੌਰ, ਕੋਆਰਡੀਨੇਟਰ ਗਗਨਦੀਪ ਕੌਰ, ਸਮੂਹ ਸਟਾਫ਼, ਬੱਚੇ, ਮਾਪੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਸੀ.ਐਮ. ਸਕੂਲ 'ਚ ਸਿਵਲ ਡਿਫੈਂਸ ਵਲੰਟੀਅਰਾਂ ਵਲੋਂ ਤਿੰਨ ਦਿਨਾਂ ਸਕੂਲ ਸੇਫ਼ਟੀ ਮੌਖਿਕ ਅਤੇ ਪ੍ਰੋਰਿਕ ਕੈਂਪ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।