08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁੱਖ ਅਧਿਆਪਕ ਦੀ ਫ਼ਿਨਲੈਂਡ ਯਾਤਰਾ ਸੰਬੰਧੀ ਸਕੂਲ ਸਟਾਫ਼ ਵਲੋਂ ਨਿੱਘੀ ਵਿਦਾਇਗੀ

ਅਜੀਤ ਡੈਸਕ 16-05-2026
ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਮਿਸ਼ਰੀਵਾਲਾ ਦੇ ਮੁੱਖ ਅਧਿਆਪਕ ਕਿ੍ਸ਼ਨ ਕੁਮਾਰ ਨੂੰ ਸਿੱਖਿਆ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਅਤੇ ਨਵੀਨਤਮ ਅਧਿਆਪਨ ਤਰੀਕਿਆਂ ਲਈ ਫ਼ਿਨਲੈਂਡ ਦੌਰੇ ਲਈ ਚੁਣਿਆ ਗਿਆ ਹੈ | ਇਹ ਦੌਰਾ ਸਿੱਖਿਆ ਪ੍ਰਣਾਲੀ ਦੇ ਅਧਿਐਨ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਕਰਵਾਇਆ ਜਾ ਰਿਹਾ ਹੈ | ਸਕੂਲ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਵਿਦਿਆਰਥੀਆਂ ਵਿਚ ਇਸ ਸਬੰਧੀ ਖੁਸ਼ੀ ਪਾਈ ਜਾ ਰਹੀ ਹੈ | ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਇਹ ਸਕੂਲ ਲਈ ਗੌਰਵ ਦੀ ਗੱਲ ਹੈ ਮੁੱਖ ਅਧਿਆਪਕ ਹੁਰਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਿੱਖਿਆ ਪ੍ਰਣਾਲੀ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ | ਇਸ ਸਬੰਧੀ ਸਕੂਲ ਵਿਚ ਇਕ ਵਿਸ਼ੇਸ਼ ਵਿਦਾਇਗੀ ਸਮਾਰੋਹ ਰੱਖਿਆ ਗਿਆ | ਇਸ ਮੌਕੇ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਵਿਦਿਆਰਥੀਆਂ ਅਤੇ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਮਿਸ਼ਰੀ ਵਾਲਾ ਸਾਬਕਾ ਸਰਪੰਚ ਵਲੋਂ ਉਨ੍ਹਾਂ ਨੂੰ ਬੂਕੇ ਦੇ ਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਬੁਲਾਰਿਆਂ ਨੇ ਉਮੀਦ ਜਿਤਾਈ ਕਿ ਉਹ ਫਿਨਲੈਂਡ ਦੀ ਆਧੁਨਿਕ ਸਿੱਖਿਆ ਪ੍ਰਣਾਲੀ ਦੇ ਤਜਰਬੇ ਨਾਲ ਵਾਪਸ ਆ ਕੇ ਸਕੂਲ ਅਤੇ ਵਿਦਿਆਰਥੀਆਂ ਦੇ ਵਿਕਾਸ ਵਿਚ ਹੋਰ ਯੋਗਦਾਨ ਪਾਉਣਗੇ | ਇਸ ਮੌਕੇ ਅਧਿਆਪਕ ਸਤਪਾਲ ਸਿੰਘ, ਜਸਵਿੰਦਰ ਸਿੰਘ, ਅਮਿਤ ਕੁਮਾਰ, ਚੰਦਰ ਦਿਓੜਾ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਨੇ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਦੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਟਰੇਨਿੰਗ ਕਿੱਟਾ... ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ: ) ਵਲੋਂ ਪੰਜਾਬ ਸਰਕਾਰ ਨੂੰ ਪੰਜਾਬੀ ਭਾਸ਼ਾ ਨੂੰ ਕੇਂਦਰੀ ਸਕੂਲਾਂ 'ਚ ਸੰਨ੍ਹ ਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।