ਅਬੋਹਰ, 17 ਮਈ (ਤੇਜਿੰਦਰ ਸਿੰਘ ਖ਼ਾਲਸਾ) -ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਅਬੋਹਰ ਦੇ ਸਰਕਲ ਸੀਡ ਫਾਰਮ ਤੋਂ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਸੁੱਖਾ ਸੰਧੂ ਵਲੋਂ ਆਪਣੇ ਸਰਕਲ ਦਾ ਵਿਸਥਾਰ ਕੀਤਾ ਗਿਆ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ, ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਲ ਸੀਡ ਫਾਰਮ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦਿਆਂ ਹੋਇਆ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਸੰਧੂ ਨੇ ਸੁਰਜੀਤ ਸਿੰਘ ਕੈਪਟਨ ਨੂੰ ਸਰਕਲ ਸਕੱਤਰ ਜਨਰਲ, ਡਾਕਟਰ ਰਣਜੀਤ ਸਿੰਘ ਨੂੰ ਮੀਤ ਪ੍ਰਧਾਨ, ਜਗਜੀਤ ਸਿੰਘ ਗਾਂਧੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਨਾਮ ਸਿੰਘ ਫ਼ੌਜੀ ਨੂੰ ਸਕੱਤਰ ਨਿਯੁਕਤ ਕੀਤਾ ਗਿਆ | ਬੌਬੀ ਮਾਨ ਅਤੇ ਹੈਰੀ ਸੰਧੂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰਦੇ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਦਾ ਸੱਦਾ ਦਿੱਤਾ ਹੈ |