26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਅਤੇ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-05-2026
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਚੌਂਕ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖੜਾ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਕੱਲ੍ਹ 15 ਮਈ ਨੂੰ ਰਾਜ ਭਵਨ ਵੱਲ ਮਾਰਚ ਕੀਤਾ ਗਿਆ | ਮਾਰਚ ਕਰਕੇ ਇਕ ਮੰਗ ਪੱਤਰ ਰਾਜਪਾਲ ਨੂੰ ਦੇਣਾ ਸੀ, ਪਰ ਕੇਂਦਰ ਸਰਕਾਰ ਦੀ ਸ਼ਹਿ 'ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ 'ਤੇ ਅੰਧਾਧੁੰਦ ਅਥਰੂ ਗੋਲੇ ਦਾਗਣ, ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ | ਜਿਸ ਕਾਰਨ ਬਹੁਤ ਕਿਸਾਨ ਜ਼ਖਮੀ ਹੋ ਗਏ ਅਤੇ ਸੈਂਕੜੇ ਕਿਸਾਨਾਂ ਨੂੰ ਚੱਕ ਕੇ ਜੇਲ੍ਹਾਂ ਵਿਚ ਸੁੱਟ ਦਿੱਤਾ ਗਿਆ | ਇਸ ਸਮੇਂ ਪਾਣੀ ਦੀ ਬੁਛਾੜ ਸਿੱਧੀ ਅੱਖ ਵਿਚ ਵੱਜਣ ਕਾਰਨ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਮੰਗਾ ਸਿੰਘ ਆਜ਼ਾਦ ਵਾਸੀ ਮੁਕਤਸਰ ਦੀ ਇਕ ਅੱਖ ਦੀ ਰੋਸ਼ਨੀ ਇਕ ਵਾਰ ਚਲੀ ਗਈ ਅਤੇ ਉਹ ਹੁਣ ਜੇਰੇ ਇਲਾਜ ਹਸਪਤਾਲ ਦਾਖਲ ਹਨ | ਇਸ ਦੇ ਰੋਸ ਵਜੋਂ ਅੱਜ ਪਿੰਡ ਪਿੰਡ ਬਲਾਕ ਪੱਧਰ 'ਤੇ ਜ਼ਿਲ੍ਹਾ ਪੱਧਰ ਤੇ ਸੈਂਟਰ ਸਰਕਾਰ ਅਤੇ ਰਾਜਪਾਲ ਦੇ ਪੁਤਲੇ ਫੂਕੇ ਗਏ | ਸੰਯੁਕਤ
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਅੰਦਰ ਤੜਕਸਾਰ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜ਼ਮਾਂ ਵਲੋਂ ਧਰਨਾ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।