26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੁਲਿਸ ਨੇ ਜ਼ਿਲ੍ਹੇ ਅੰਦਰ ਤੜਕਸਾਰ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ

ਅਜੀਤ ਡੈਸਕ 18-05-2026
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਫ਼ਰੀਦਕੋਟ ਪੁਲਿਸ ਵਲੋਂ ਜ਼ਿਲ੍ਹੇ ਦੀਆਂ 3 ਸਬ-ਡਵੀਜਨਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਇਕੋ ਸਮੇਂ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਹ ਸਰਚ ਆਪਰੇਸ਼ਨ ਦੀ ਸੁਪਰਵੀਜਨ ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਕ) ਫ਼ਰੀਦਕੋਟ ਵਲੋਂ ਕੀਤੀ ਗਈ | ਇਸ ਸਰਚ ਆਪ੍ਰੇਸ਼ਨ ਦੌਰਾਨ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ 'ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ | ਇਸ ਦੌਰਾਨ ਜਿਨ੍ਹਾਂ ਵਿਅਕਤੀਆਂ 'ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨਾਂ ਦੇ ਕਿ੍ਮੀਨਲ ਰਿਕਾਰਡ ਹਨ, ਉਨ੍ਹਾਂ ਉੱਪਰ ਪੁਲਿਸ ਪਾਰਟੀਆਂ ਵਲੋਂ ਰੇਡ ਕਰਕੇ ਸਰਚ ਕੀਤਾ ਗਿਆ | ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਦੀ ਸ਼ੱਕ ਦੇ ਅਧਾਰ 'ਤੇ ਜਾਂਚ ਕੀਤੀ ਗਈ | ਇਸ ਦੇ ਨਾਲ ਹੀ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਾਡ ਅੱਪ ਵੀ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਸਾਰੇ ਕੇਸਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ | ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ | ਐਸ.ਐਸ.ਪੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਰਚ-2025 ਤੋਂ ਹੁਣ ਤੱਕ ਨਸ਼ਿਆਂ ਖਿਲਾਫ਼ 1389 ਮੁਕੱਦਮੇ ਦਰਜ ਕਰਕੇ 2061 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੌਰਾਨ 44 ਕਿਲੋ ਤੋਂ ਵੱਧ ਹੈਰੋਇਨ, 7 ਕਿਲੋ ਅਫ਼ੀਮ, 21 ਕੁਇੰਟਲ ਦੇ ਕਰੀਬ ਪੋਸਤ, 25 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 18 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ |
ਪਿਛਲੀ ਖ਼ਬਰ ਕੋਟਕਪੂਰਾ ਵਿਖੇ ਕਿਸਾਨ ਜਥੇਬੰਦੀ ਨੇ ਗਵਰਨਰ ਪੰਜਾਬ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਅਤੇ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।