26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੋਟਕਪੂਰਾ ਵਿਖੇ ਕਿਸਾਨ ਜਥੇਬੰਦੀ ਨੇ ਗਵਰਨਰ ਪੰਜਾਬ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 18-05-2026
ਕੋਟਕਪੂਰਾ, 17 ਮਈ (ਮੋਹਰ ਸਿੰੰਘ ਗਿੱਲ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕੋਟਕਪੂਰਾ ਵਿਖੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਇਕ ਦਿਨ ਪਹਿਲਾਂ ਚੰਡੀਗੜ੍ਹ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪੰਜਾਬ ਭਰ ਦੇ ਕਿਸਾਨ ਚੰਡੀਗੜ੍ਹ ਵਿਖੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਜਾ ਰਹੇ ਸਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਾਣੀਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਅਤੇ ਕਿਸਾਨਾਂ ਦੇ ਹੋਰ ਮਸਲਿਆਂ ਸਬੰਧੀ ਮੰਗ ਪੱਤਰ ਦਿੱਤਾ ਜਾਣਾ ਸੀ, ਪਰ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਅਤੇ ਇਸ ਦੌਰਾਨ ਔਰਤਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਗਿਆ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਜ਼ਬਰ ਢਾਹਿਆ ਗਿਆ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਆਗੂ ਜਸਪ੍ਰੀਤ ਸਿੰਘ ਅਤੇ ਮਹਿਲਾ ਆਗੂ ਅੰਮਿ੍ਤਪਾਲ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਵਾਰ ਵਾਰ ਨਹਿਰੀ ਬੰਦੀ ਹੋਣ ਕਾਰਨ ਕਿਸਾਨ ਧਰਤੀ ਹੇਠਲਾ ਪਾਣੀ ਵਰਤਣ ਲਈ ਮਜਬੂਰ ਅਗਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਅੰਦਰ ਤੜਕਸਾਰ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।