26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਸ਼ੇ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-05-2026
ਫ਼ਾਜ਼ਿਲਕਾ, 17 ਮਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹੇਮੰਤ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਇਲਾਕੇ 'ਚ ਮੌਜੂਦ ਸੀ ਤਾਂ ਗਸ਼ਤ ਦੌਰਾਨ ਪਿੰਡ ਚੰਨਣ ਖੇੜਾ ਦੇ ਰਕਬੇ ਕੋਲ 1 ਵਿਅਕਤੀ ਝੂਲਦਾ ਹੋਇਆ ਪੈਦਲ ਆਉਂਦਾ ਦਿਖਾਈ ਦਿੱਤਾ | ਜਿਸ ਨੂੰ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਕੁਲਵੰਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੰਨਣ ਖੇੜਾ ਦੱਸਿਆ | ਜਿਸ ਦਾ ਡੋਪ ਟੈੱਸਟ ਕਰਵਾਉਣ 'ਤੇ ਪਾਜ਼ੀਟਿਵ ਆਉਣ 'ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਵਲੋਂ 18 ਮਈ ਨੂੰ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਦੇਣ ਸਬੰਧੀ ਮੀਟਿੰਗ ਅਗਲੀ ਖ਼ਬਰ ਨੌਜਵਾਨ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਮੌਤ ਦੇ ਘਾਟ ਉਤਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।