26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਜਾਬ ਦੇ ਮੁੱਦਿਆਂ ਨੂੰ 'ਆਪ' ਸਰਕਾਰ ਨੇ ਬਿਲਕੁਲ ਹੀ ਵਿਸਾਰਿਆ- ਢਿੱਲਵਾਂ <br/>

ਅਜੀਤ ਡੈਸਕ 18-05-2026
ਬਾਜਾਖਾਨਾ, 17 ਮਈ (ਜੀਵਨ ਗਰਗ)-ਪੰਜਾਬ 'ਚ ਪਿਛਲੇ ਸਾਲ ਹੜ੍ਹਾਂ ਕਾਰਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਹੋਏ ਭਾਰੀ ਨੁਕਸਾਨ ਨੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਸੀ | ਪੰਜਾਬ ਤੇ ਕੇਂਦਰ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਦੀ ਬਾਂਹ ਨਹੀਂ ਫ਼ੜੀ ਤੇ ਹੁਣ ਆਲੂਆਂ ਦੀ ਫ਼ਸਲ ਦੇ ਭਾਅ 'ਚ ਆਈ ਗਿਰਾਵਟ ਨੇ ਪੰਜਾਬ ਦੀ ਕਿਸਾਨੀ ਨੂੰ ਹੋਰ ਆਰਥਿਕ ਝਟਕਾ ਦੇ ਦਿੱਤਾ | ਉਤੋਂ ਕਣਕ ਦੀ ਫ਼ਸਲ 'ਤੇ ਹੋਈ ਕੁਦਰਤੀ ਕਰੋਪੀ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕਰ ਦਿੱਤਾ | ਜਿਸ ਨਾਲ ਹਰ ਵਰਗ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਬਾਜਾਖਾਨਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮਦਨ ਦੁਗਣੀ ਕਰਨ ਦੇ ਕੇਂਦਰ ਸਰਕਾਰ ਦੇ ਨਾਅਰੇ ਦੀ ਪਹਿਲਾਂ ਹੀ ਫ਼ੂਕ ਨਿਕਲ ਚੁੱਕੀ ਹੈ ਕਿਉਂਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਮੁੱਦੇ ਵੱਲ ਕੇਂਦਰ ਤੇ ਪੰਜਾਬ ਸਰਕਾਰ ਨੇ ਅੱਜ ਤੱਕ ਕੋਈ ਧਿਆਨ ਨਹੀਂ ਦਿੱਤਾ | ਇਸ ਮੌਕੇ ਪ੍ਰਭਜੀਤ ਸਿੰਘ ਬਰਾੜ ਬਲਾਕ ਪ੍ਰਧਾਨ, ਭਗਤ ਸਿੰਘ ਚਹਿਲ, ਰਣਜੀਤ ਸਿੰਘ ਪੰਚ, ਭੁਪਿੰਦਰ ਸਿੰਘ ਮੱਲਾ, ਲਛਮਣ ਸਿੰਘ ਸਾਬਕਾ ਸਰਪੰਚ ਬਾਜਾਖਾਨਾ, ਹਰਨੇਕ ਸਿੰਘ ਮੱਲਾ, ਪਰਮਜੀਤ ਸਿੰਘ ਢਿੱਲੋਂ, ਰਾਮ ਸਿੰਘ, ਪ੍ਰਧਾਨ ਜਗਜੀਤ ਸਿੰਘ, ਸੁਰਜੀਤ ਸਿੰਘ ਸਰਾਂ ਆਦਿ ਕਾਂਗਰਸੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਕਾਂਗਰਸ ਹਾਈਕਮਾਂਡ ਵਲੋਂ ਚੇਅਰਮੈਨ ਕੰਵਲ ਕਾਲੜਾ ਨੂੰ ਵਾਰਡ ਨੰਬਰ 8 ਤੋਂ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।