ਕੋਟਕਪੂਰਾ, 17 ਮਈ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਵਿਚ ਆਰਟਸ, ਕਾਮਰਸ ਅਤੇ ਸਾਇੰਸ ਗਰੁੱਪਾਂ ਵਿਚ ਕੁੱਲ 92 ਵਿਦਿਆਰਥੀ ਅਪੀਅਰ ਹੋਏ | ਆਰਟਸ ਗਰੁੱਪ ਵਿਚ ਕਸ਼ਿਸ਼ ਪੁੱਤਰੀ ਭੁਪਿੰਦਰ ਕੁਮਾਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ , ਰਮਨਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ ਅਤੇ ਰਿਤਿਕਾ ਪੁੱਤਰੀ ਪਰਮਿੰਦਰ ਸਿੰਘ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਨਵਨੀਤ ਕੌਰ ਬਰਾੜ ਪੁੱਤਰੀ ਰਾਜਿੰਦਰ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਕਾਮਰਸ ਗਰੁੱਪ ਵਿਚ ਰਮਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਸਕੀਰਤ ਸਿੰਘ ਪੁੱਤਰ ਮਨਪ੍ਰੀਤ ਸਿੰਘ ਨੇ 78.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਖਵੀਰ ਸਿੰਘ ਪੁੱਤਰ ਹਰਭਜਨ ਸਿੰਘ ਨੇ 78.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਸਾਇੰਸ ਗਰੁੱਪ ਵਿਚ ਹਰਮੀਤ ਕੌਰ ਪੁੱਤਰੀ ਨਿਸ਼ਾਨ ਸਿੰਘ ਨੇ 93.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਕਮਲਦੀਪ ਕੌਰ ਪੁੱਤਰੀ ਗੁਰਤੇਜ ਸਿੰਘ ਨੇ 91.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜੈਸਮੀਨ ਕੌਰ ਪੁੱਤਰੀ ਗੁਰਮੇਲ ਸਿੰਘ ਨੇ 90.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਸੋਮਾ ਦੇਵੀ ਨੇ ਦੱਸਿਆ ਕਿ ਕੁੱਲ 92 ਵਿਦਿਆਰਥੀਆਂ ਵਿਚੋਂ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉਪਰ ਅੰਕ ਹਾਸਿਲ ਕੀਤੇ | 29 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉਪਰ ਅੰਕ ਹਾਸਿਲ ਕੀਤੇ ਹਨ | ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਸ਼ਾਨਦਾਰ ਨਤੀਜਾ ਦਾ ਸਿਹਰਾ ਮਿਹਨਤੀ ਅਤੇ ਕਾਬਿਲ ਸਟਾਫ਼ ਨੂੰ ਜਾਂਦਾ ਹੈ | ਉਨ੍ਹਾਂ ਨੇ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |